ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਮਾਮਲੇ ਦੀ ਸੁਣਵਾਈ ਲਈ ਸਹਿਮਤੀ ਦਿੰਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਇਸ ਲਈ ਉਹ ਜਲਦੀ ਹੀ ਵਿਸ਼ੇਸ਼ ਬੈਂਚ ਗਠਿਤ ਕਰੇਗੀ। ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਬਿਲਕਿਸ ਦੀ ਵਕੀਲ ਸ਼ੋਭਾ ਗੁਪਤਾ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤੀ ਪ੍ਰਗਟਾਈ। ਵਕੀਲ ਨੇ ਵਿਸ਼ੇਸ਼ ਜ਼ਿਕਰ ਦੌਰਾਨ ਇਸ ਮਾਮਲੇ ’ਤੇ ਛੇਤੀ ਸੁਣਵਾਈ ਕਰਨ ਦੀ ਬੇਨਤੀ ਕੀਤੀ ਸੀ।
ਬਿਲਕਿਸ ਬਾਨੋ ਨੇ ਸਮੂਹਿਕ ਜਬਰ-ਜ਼ਨਾਹ ਦੇ 11 ਦੋਸ਼ੀਆਂ ਦੀ ਰਿਹਾਈ ਜਾਂ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੰਦੇ ਹੋਏ ਇਕ ਰਿੱਟ ਪਟੀਸ਼ਨ ਦਾਇਰ ਕੀਤੀ ਸੀ। ਗੁਜਰਾਤ ਸਰਕਾਰ ਨੇ ਉਮਰ ਕੈਦ ਦੀ ਸਜ਼ਾ ਕੱਟ ਰਹੇ 11 ਦੋਸ਼ੀਆਂ ਨੂੰ 15 ਅਗਸਤ ਨੂੰ ਰਿਹਾਅ ਕਰ ਦਿੱਤਾ ਸੀ। ਸਰਕਾਰ ਨੇ ਸਾਰੇ 11 ਦੋਸ਼ੀਆਂ ਨੂੰ ਸਾਲ 2008 ’ਚ ਉਨ੍ਹਾਂ ਦੀ ਸਜ਼ਾ ਦੇ ਸਮੇਂ ਗੁਜਰਾਤ ’ਚ ਪ੍ਰਚਲਿਤ ਛੋਟ ਨੀਤੀ ਦੇ ਤਹਿਤ ਰਿਹਾਅ ਕੀਤਾ ਸੀ।
ਚਾਰਜਸ਼ੀਟ ’ਚ ਨਵਾਂ ਖੁਲਾਸਾ: ਕਤਲ ਤੋਂ ਬਾਅਦ ਆਫਤਾਬ ਨੇ ਬਲੋਅ ਟਾਰਚ ਨਾਲ ਸਾੜੇ ਸਨ ਸ਼ਰਧਾ ਦੇ ਵਾਲ ਤੇ ਚਿਹਰਾ
NEXT STORY