ਨਵੀਂ ਦਿੱਲੀ— ਅਯੁੱਧਿਆ ਵਿਵਾਦ ਮਾਮਲੇ 'ਚ ਸੁਪਰੀਮ ਕੋਰਟ 26 ਫਰਵਰੀ ਨੂੰ ਸੁਣਵਾਈ ਕਰੇਗਾ। ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ 'ਚ ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨਕ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ 29 ਜਨਵਰੀ ਨੂੰ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਸੀ। ਕੋਰਟ 'ਚ ਸੁਣਵਾਈ ਟਲਣ 'ਤੇ ਹਿੰਦੂ ਸੰਗਠਨਾਂ ਅਤੇ ਸਾਧੂ-ਸੰਤਾਂ ਨੇ ਕਾਫੀ ਵਿਰੋਧ ਕੀਤਾ ਸੀ।
ਜਸਟਿਸ ਯੂ.ਯੂ. ਲਲਿਤ ਦੇ ਮਾਮਲੇ ਦੀ ਸੁਣਵਾਈ ਤੋਂ ਖੁਦ ਨੂੰ ਵੱਖ ਕਰਨ ਤੋਂ ਬਾਅਦ ਨਵੇਂ ਬੈਂਚ ਦਾ ਗਠਨ ਕੀਤਾ ਗਿਆ ਹੈ। ਚੀਫ ਜਸਟਿਸ ਰੰਜਨ ਗੋਗੋਈ, ਐੱਸ.ਏ. ਬੋਬੜੇ, ਡੀ.ਵਾਈ. ਚੰਦਰਚੂੜ, ਅਸ਼ੋਕ ਭੂਸ਼ਣ ਅਤੇ ਐੱਸ. ਅਬਦੁੱਲ ਨਜ਼ੀਰ ਦੀ ਸੰਵਿਧਾਨਕ ਬੈਂਚ ਮੁੱਖ ਜ਼ਮੀਨ ਮਾਮਲੇ ਦੀ ਸੁਣਵਾਈ ਕਰੇਗੀ। 27 ਜਨਵਰੀ ਨੂੰ ਸੁਪਰੀਮ ਕੋਰਟ ਦੇ ਐਡੀਸ਼ਨਲ ਰਜਿਸਟਰਾਰ ਲਿਸਟਿੰਗ ਵਲੋਂ ਜਾਰੀ ਨੋਟਿਸ ਅਨੁਸਾਰ ਸੰਵਿਧਾਨਕ ਬੈਂਚ 'ਚ ਸ਼ਾਮਲ ਜਸਟਿਸ ਐੱਸ.ਏ. ਬੋਬੜੇ ਦ ਮੌਜੂਦ ਨਾ ਹੋਣ ਕਾਰਨ 29 ਜਨਵਰੀ ਦੀ ਸੁਣਵਾਈ ਨਹੀਂ ਹੋ ਸਕੀ ਸੀ।
ਇਲਾਹਾਬਾਦ ਹਾਈ ਕੋਰਟ ਦੇ 30 ਸਤੰਬਰ 2010 ਦੇ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ 'ਚ 14 ਅਪੀਲਾਂ ਦਾਇਰ ਕੀਤੀਆਂ ਗਈਆਂ ਹਨ। ਹਾਈ ਕੋਰਟ ਨੇ ਵਿਵਾਦਪੂਰਨ 2.77 ਏਕੜ ਜ਼ਮੀਨ ਨੂੰ ਸੁੰਨੀ ਵਕਫ਼ ਬੋਰਡ. ਨਿਰਮੋਹੀ ਅਖਾੜਾ ਅਤੇ ਰਾਮ ਲਾਲ ਵਿਰਾਜਮਾਨ ਦਰਮਿਆਨ ਸਾਮਾਨ ਰੂਪ ਨਾਲ ਵੰਡਣ ਦਾ ਆਦੇਸ਼ ਦਿੱਤਾ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਮਈ 2011 ਨੂੰ ਹਾਈ ਕੋਰਟ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਸੀ।
ਹੈਲੀਕਾਪਟਰ ’ਤੇ ਆਇਆ ਲਾੜਾ, ਵਿਆਹ ਦੇ ਚਾਅ ’ਚ ਭੁੱਲੇ ਕਾਇਦੇ-ਕਾਨੂੰਨ
NEXT STORY