ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ (ਯੂ. ਪੀ.) ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਵਿਚ ਸੁਪਰੀਮ ਕੋਰਟ ਨੇ ਪੁੱਛਿਆ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਕੁਸ਼ੀਨਗਰ ਵਿਚ ਮਸਜਿਦ ’ਚ ਭੰਨ-ਤੋੜ ਕਰ ਕੇ 13 ਨਵੰਬਰ, 2024 ਦੇ ਹੁਕਮ ਦੀ ਉਲੰਘਣਾ ਕਿਉਂ ਕੀਤੀ ਹੈ। 13 ਨਵੰਬਰ, 2024 ਦੇ ਇਕ ਹੁਕਮ ਵਿਚ ਸੁਪਰੀਮ ਕੋਰਟ ਨੇ ਬਿਨਾਂ ਕਿਸੇ ਪੂਰਵ ਸੂਚਨਾ ਦੇ ਅਤੇ ਦੂਜੀ ਧਿਰ ਨੂੰ ਸੁਣੇ ਬਿਨਾਂ ਭੰਨ-ਤੋੜ ਦੀ ਕਾਰਵਾਈ ’ਤੇ ਪਾਬੰਦੀ ਲਗਾ ਦਿੱਤੀ ਸੀ। ਸੁਪਰੀਮ ਕੋਰਟ ਨੇ ਇਸ ਵੇਲੇ ਕੁਸ਼ੀਨਗਰ ਮਾਮਲੇ ਵਿਚ ਕਿਸੇ ਵੀ ਹੋਰ ਭੰਨ-ਤੋੜ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ : 3 ਆਲੀਸ਼ਾਨ ਘਰਾਂ ਦਾ ਮਾਲਕ ਹੈ ਗਲੀ-ਗਲੀ ਪਾਪੜ ਵੇਚਣ ਵਾਲਾ, ਕਮਾਈ ਜਾਣ ਉੱਡ ਜਾਣਗੇ ਹੋਸ਼
ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਏ. ਜੀ. ਮਸੀਹ ਦੀ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇੇ ਹੋਏ ਪੁੱਛਿਆ ਕਿ ਕਿਉਂ ਨਾ ਸਬੰਧਤ ਅਧਿਕਾਰੀਆਂ ਵਿਰੁੱਧ ਅਦਾਲਤ ਦੀ ਉਲੰਘਣਾ ਕਰਨ ਲਈ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਨੇ ਕੁਸ਼ੀਨਗਰ ਜ਼ਿਲੇ ਵਿਚ ਮਦਨੀ ਮਸਜਿਦ ਦੇ ਇਕ ਹਿੱਸੇ ’ਚ ਭੰਨ-ਤੋੜ ਕੀਤੀ ਹੈ। ਇਹ ਦੋਸ਼ ਹੈ ਕਿ ਮਸਜਿਦ ਦੀ ਉਸਾਰੀ ਜ਼ਮੀਨ ’ਤੇ ਕਬਜ਼ਾ ਕਰ ਕੇ ਕੀਤੀ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿੰਡ 'ਚ ਵਾਪਰਿਆ ਦਰਦਨਾਕ ਹਾਦਸਾ, ਡੰਪਰ ਅਤੇ ਪਿਕਅੱਪ ਵੈਨ ਦੀ ਟੱਕਰ 'ਚ 5 ਲੋਕਾਂ ਦੀ ਮੌਤ
NEXT STORY