ਨਵੀਂ ਦਿੱਲੀ- ਕੋਰੋਨਾ ਮਹਾਮਾਰੀ ਵਿਰੁੱਧ ਚੱਲ ਰਹੀ ਲੜਾਈ 'ਚ ਡਾਕਟਰਾਂ ਅਤੇ ਸਿਹਤ ਕਰਮੀਆਂ ਦੀ ਤਨਖਾਹ ਨੂੰ ਲੈ ਕੇ ਸੁਪਰੀਮ ਕੋਰਟ ਗੰਭੀਰ ਹੈ। ਇਸ ਦੇ ਅਧੀਨ ਕੋਰਟ ਨੇ ਸਾਰੇ ਸੂਬਿਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਕੋਰੋਨਾ ਯੋਧਿਆਂ ਦੀ ਤਨਖਾਹ ਸਹੀ ਸਮੇਂ 'ਤੇ ਮਿਲਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਸੂਬਿਆਂ ਨੂੰ ਅਜਿਹੇ ਲੋਕਾਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ, ਜੋ ਕੋਵਿਡ-19 ਨੂੰ ਲੈ ਕੇ ਡਾਕਟਰ, ਮੈਡੀਕਲ ਸਟਾਫ਼ ਅਤੇ ਸਰਕਾਰੀ ਅਧਿਕਾਰੀਆਂ ਦੇ ਕੰਮ 'ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਦਰਅਸਲ ਕੇਂਦਰ ਨੇ ਕੋਰਟ ਨੂੰ ਦੱਸਿਆ ਕਿ ਪੰਜਾਬ, ਮਹਾਰਾਸ਼ਟਰ, ਤ੍ਰਿਪੁਰਾ ਅਤੇ ਕਰਨਾਟਕ ਦਿਸ਼ਾ-ਨਿਰਦੇਸ਼ਾਂ ਦੇ ਬਾਵਜੂਦ ਕੋਵਿਡ-19 ਹੈਲਥਕੇਅਰ ਵਰਕਰਜ਼ ਅਤੇ ਡਾਕਟਰਾਂ ਨੂੰ ਸਮੇਂ 'ਤੇ ਭੁਗਤਾਨ ਨਹੀਂ ਕਰ ਰਿਹਾ ਹੈ। ਕੋਰਟ ਨੇ ਇਸ 'ਤੇ ਗੰਭੀਰਤਾ ਦਿਖਾਉਂਦੇ ਹੋਏ ਕੇਂਦਰ ਨੂੰ ਕਿਹਾ ਕਿ ਜੋ ਵੀ ਜ਼ਰੂਰਤ ਪਏ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਤਨਖਾਹ ਦਿਵਾਈ ਜਾਵੇ। ਉੱਥੇ ਹੀ ਇਸ ਤੋਂ ਪਹਿਲਾਂ ਵੀ ਕੋਰਟ ਨੇ ਡਾਕਟਰਾਂ ਨੂੰ ਤਨਖਾਹ ਨਾ ਦਿੱਤੇ ਜਾਣ 'ਤੇ ਚਿੰਤਾ ਜ਼ਾਹਰ ਕੀਤੀ ਸੀ। ਕੋਰਟ ਨੇ ਕਿਹਾ ਸੀ ਕਿ ਸਰਕਾਰ ਨੂੰ ਯਕੀਨੀ ਕਰਨਾ ਚਾਹੀਦਾ ਹੈ ਕਿ ਡਾਕਟਰਾਂ ਦੀਆਂ ਪਰੇਸ਼ਾਨੀਆਂ ਦਾ ਹੱਲ ਕੀਤਾ ਜਾਣਾ ਚਾਹੀਦਾ।
ਦੇਸ਼ 'ਚ ਆਈ ਆਫ਼ਤ 'ਤੇ ਰਾਹੁਲ ਦੀ ਚਰਚਾ, ਨੋਬੇਲ ਜੇਤੂ ਨੇ ਅਰਥ ਵਿਵਸਥਾ ਨੂੰ ਪੱਟੜੀ 'ਤੇ ਲਿਆਉਣ ਦੇ ਦਿੱਤੇ ਸੁਝਾਅ
NEXT STORY