ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਇਕ ਪਤਨੀ ਨੂੰ ਆਪਣੇ ਪਤੀ ਤੋਂ ਵੱਖ ਰਹਿਣ ਕਾਰਨ ਗੁਜ਼ਾਰਾ ਭੱਤਾ ਮੰਗਣ 'ਤੇ ਉਸ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਕੋਰਟ ਨੇ ਅਜਿਹਾ ਫ਼ੈਸਲਾ ਕਿਉਂ ਲਿਆ? ਦਰਅਸਲ ਔਰਤ ਨੌਕਰੀ ਕਰਦੀ ਹੈ ਅਤੇ ਆਪਣੇ ਪਤੀ ਦੇ ਬਰਾਬਰ ਅਹੁਦਾ ਸੰਭਾਲਦੀ ਹੈ ਅਤੇ ਆਜ਼ਾਦ ਤੌਰ 'ਤੇ ਆਪਣੀ ਦੇਖਭਾਲ ਕਰ ਸਕਦੀ ਹੈ।
ਇਹ ਵੀ ਪੜ੍ਹੋ- ਹੁਣ ਜ਼ਮੀਨ ਦੀ ਰਜਿਸਟਰੀ ਹੋਵੇਗੀ ਆਸਾਨ, ਸਰਕਾਰ ਨੇ ਬਦਲਿਆ ਨਿਯਮ
ਇਸ ਪੂਰੇ ਮਾਮਲੇ ਨੂੰ ਲੈ ਕੇ ਜਸਟਿਸ ਅਭੈ ਐੱਸ. ਓਕਾ ਅਤੇ ਉੱਜਵਲ ਭੂਈਆਂ ਦੀ ਬੈਂਚ ਨੇ ਉਕਤ ਔਰਤ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ, ਜੋ ਕਿ ਸਹਾਇਕ ਪ੍ਰੋਫੈਸਰ ਵਜੋਂ ਕੰਮ ਕਰ ਰਹੀ ਹੈ। ਉਕਤ ਔਰਤ ਜੋ ਨੌਕਰੀ ਕਰਦੀ ਹੈ ਅਤੇ ਆਪਣੇ ਪਤੀ ਤੋਂ ਗੁਜ਼ਾਰਾ ਭੱਤਾ ਮੰਗ ਰਹੀ ਹੈ। ਅਜਿਹੇ ਵਿਚ ਜੱਜਾਂ ਦੀ ਬੈਂਚ ਨੇ ਔਰਤ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਕੋਰਟ ਨੇ ਆਪਣੇ ਸੰਖੇਪ ਹੁਕਮ ਵਿਚ ਕਿਹਾ ਕਿ ਪਤੀ ਅਤੇ ਪਤਨੀ ਦੋਵੇਂ ਅਸਿਸਟੈਂਟ ਪ੍ਰੋਫੈਸਰ ਅਹੁਦੇ 'ਤੇ ਤਾਇਨਾਤ ਹਨ। ਅਜਿਹੇ ਵਿਚ ਭਾਰਤ ਦੇ ਸੰਵਿਧਾਨ ਦੀ ਧਾਰਾ-136 ਤਹਿਤ ਸਾਡੇ ਅਧਿਕਾਰ ਖੇਤਰ ਦੀ ਵਰਤੋਂ ਕਰਦੇ ਹੋਏ ਦਖਲ ਅੰਦਾਜ਼ੀ ਦਾ ਕੋਈ ਮਾਮਲਾ ਨਹੀਂ ਬਣਦਾ ਹੈ। ਇਸ ਮੁਤਾਬਕ ਸਪੈਸ਼ਲ ਲੀਵ ਪਟੀਸ਼ਨ ਨੂੰ ਖਾਰਜ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ- 33 ਅਧਿਆਪਕ ਕੀਤੇ ਗਏ ਬਰਖ਼ਾਸਤ, ਜਾਣੋ ਕੀ ਰਹੀ ਵਜ੍ਹਾ
ਪਤੀ ਨੇ ਪਤਨੀ ਦੀ ਪਟੀਸ਼ਨ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਉਸ ਨੂੰ ਗੁਜ਼ਾਰਾ ਭੱਤਾ ਦੀ ਲੋੜ ਨਹੀਂ ਹੈ ਕਿਉਂਕਿ ਉਹ ਖੁਦ ਕਮਾ ਰਹੀ ਹੈ। ਪਤੀ ਵਲੋਂ ਪੇਸ਼ ਹੋਏ ਵਕੀਲ ਸ਼ਸ਼ਾਂਕ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਉਹ ਪ੍ਰਤੀ ਮਹੀਨਾ 60,000 ਰੁਪਏ ਕਮਾ ਰਹੀ ਹੈ ਅਤੇ ਦੋਵੇਂ ਬਰਾਬਰ ਅਹੁਦੇ 'ਤੇ ਹਨ। ਓਧਰ ਪਤਨੀ ਨੇ ਦਲੀਲ ਦਿੱਤੀ ਕਿ ਉਹ ਗੁਜ਼ਾਰਾ ਭੱਤਾ ਲੈਣ ਦੀ ਹੱਕਦਾਰ ਹੈ। ਔਰਤ ਨੇ ਬੈਂਚ ਨੂੰ ਦੱਸਿਆ ਕਿ ਉਸ ਦਾ ਪਤੀ ਹਰ ਮਹੀਨੇ 1 ਲੱਖ ਰੁਪਏ ਦੀ ਕਮਾਈ ਕਰਦਾ ਹੈ। ਦੋਵਾਂ ਦੀ ਆਮਦਨ ਨੂੰ ਲੈ ਕੇ ਵਿਵਾਦ ਸੀ, ਇਸ ਲਈ ਕੋਰਟ ਨੇ ਦੋਵਾਂ ਨੂੰ ਪਿਛਲੇ ਇਕ ਮਹੀਨੇ ਦੀ ਸੈਲਰੀ ਸਲਿਪ ਪੇਸ਼ ਕਰਨ ਦਾ ਹੁਕਮ ਦਿੱਤਾ। ਔਰਤ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਉਦੋਂ ਖੜਕਾਇਆ ਸੀ, ਜਦੋਂ ਮੱਧ ਪ੍ਰਦੇਸ਼ ਹਾਈ ਕੋਰਟ ਅਤੇ ਹੇਠਲੀ ਅਦਾਲਤ ਨੇ ਗੁਜ਼ਾਰਾ ਭੱਤਾ ਦੀ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
BJP ਆਗੂ ਨੇ ਆਪਣੇ ਪੂਰੇ ਟੱਬਰ ਨੂੰ ਮਾਰ 'ਤੀਆਂ ਗੋਲੀਆਂ
NEXT STORY