ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਦੀ ਨਿਆਂਇਕ ਜਾਂਚ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਵੀਰਵਾਰ ਨੂੰ ਇਨਕਾਰ ਕਰ ਦਿੱਤਾ। ਦੱਸ ਦੇਈਏ ਕਿ 22 ਅਪ੍ਰੈਲ ਨੂੰ ਸੈਲਾਨੀਆਂ 'ਤੇ ਹੋਏ ਹਮਲੇ ਵਿਚ 26 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ।
ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ. ਕੋਟੀਸ਼ਵਰ ਸਿੰਘ ਦੀ ਬੈਂਚ ਨੇ ਪਟੀਸ਼ਨ ਖਾਰਜ ਕਰਦਿਆਂ ਪਟੀਸ਼ਨਕਰਤਾ ਦੇ ਵਕੀਲ ਨੂੰ ਕਿਹਾ ਕਿ ਇਹ ਸਹੀ ਸਮਾਂ ਨਹੀਂ ਹੈ। ਇਹ ਮਹੱਤਵਪੂਰਨ ਸਮਾਂ ਹੈ, ਜਦੋਂ ਹਰ ਨਾਗਰਿਕ ਨੇ ਹੱਥ ਮਿਲਾਇਆ। ਅਜਿਹੀ ਕੋਈ ਪ੍ਰਾਰਥਨਾ ਨਾ ਕਰੋ, ਜਿਸ ਨਾਲ ਸੁਰੱਖਿਆ ਫੋਰਸ ਦਾ ਮਨੋਬਲ ਡਿੱਗੇ। ਇਹ ਸਾਨੂੰ ਸਵੀਕਾਰ ਨਹੀਂ ਹੈ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਵੇਖੋ। ਬੈਂਚ ਦੇ ਸਾਹਮਣੇ ਵਕੀਲ ਵਲੋਂ ਇਸ ਜਨਹਿੱਤ ਪਟੀਸ਼ਨ ਦਾ ਜ਼ਿਕਰ ਕਰਨ ਦੀ ਕੋਸ਼ਿਸ਼ ਦੌਰਾਨ ਹੀ ਇਨ੍ਹਾਂ ਟਿੱਪਣੀਆਂ ਨਾਲ ਅਦਾਲਤ ਨੇ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਸਾਫ ਤੌਰ 'ਤੇ ਇਨਕਾਰ ਕਰ ਦਿੱਤਾ। ਵਕੀਲ ਫਤੇਸ਼ ਕੁਮਾਰ ਸਾਹੂ ਅਤੇ ਵਿੱਕੀ ਕੁਮਾਰ ਅਤੇ ਇਕ ਹੋਰ ਵਿਅਕਤੀ ਜੁਨੈਦ ਮੁਹੰਮਦ ਨੇ ਇਹ ਪਟੀਸ਼ਨ ਦਾਇਰ ਕੀਤੀ ਸੀ।
ਕੀ LPG ਗੈਸ ਸਿਲੰਡਰ ਦੀ ਵੀ ਹੁੰਦੀ ਐ Expiry Date? ਜਾਣੋਂ ਚੈੱਕ ਕਰਨ ਦਾ ਸਹੀ ਤਰੀਕਾ
NEXT STORY