ਨਵੀਂ ਦਿੱਲੀ— ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਸੁਰੱਖਿਆ ਯਕੀਨੀ ਕੀਤੇ ਜਾਣ ਸੰਬੰਧੀ ਇਕ ਜਨਹਿੱਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੁਣਵਾਈ ਕਰਨ 'ਤੇ ਸਹਿਮਤੀ ਜ਼ਾਹਰ ਕੀਤੀ ਹੈ। ਇਹ ਪਟੀਸ਼ਨ ਐਡਵੋਕੇਟ ਅਲਖ ਆਲੋਕ ਸ਼੍ਰੀਵਾਸਤਵ ਨੇ ਦਾਇਰ ਕੀਤੀ ਸੀ ਅਤੇ ਜੱਜ ਦੀਪਕ ਗੁਪਤਾ ਦੀ ਅਗਵਾਈ ਵਾਲੀ ਬੈਂਚ ਨੇ ਅੱਜ ਯਾਨੀ ਸੋਮਵਾਰ ਨੂੰ ਇਸ 'ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਮੰਗਲਵਾਰ ਨੂੰ ਤੁਹਾਡੀ ਪਟੀਸ਼ਨ 'ਤੇ ਸੁਣਵਾਈ ਹੋਵੇਗੀ।
ਉਨ੍ਹਾਂ ਨੇ ਆਪਣੀ ਪਟੀਸ਼ਨ 'ਚ ਕਿਹਾ ਕਿ ਮਰੀਜ਼ਾਂ ਦੇ ਪਰਿਵਾਰ ਵਾਲਿਆਂ ਵਲੋਂ ਡਾਕਟਰਾਂ ਨਾਲ ਕੁੱਟਮਾਰ ਅਤੇ ਗਲਤ ਵਤੀਰਾ ਗੈਰ-ਕਾਨੂੰਨੀ ਹੈ ਅਤੇ ਸੁਪਰੀਮ ਕੋਰਟ ਵਲੋਂ ਨਿਰਦੇਸ਼ ਦੇ ਕੇ ਇਸ ਨੂੰ ਰੋਕਿਆ ਜਾਣਾ ਚਾਹੀਦਾ। ਸ਼੍ਰੀਵਾਸਤਵ ਨੇ ਕਿਹਾ ਕਿ ਇਸ ਮਾਮਲੇ 'ਚ ਸੁਪਰੀਮ ਕੋਰਟ 'ਚ ਜਾਣ ਤੋਂ ਇਲਾਵਾ ਉਨ੍ਹਾਂ ਕੋਲ ਕੋਈ ਚਾਰਾ ਨਹੀਂ ਸੀ। ਇਸ ਪਟੀਸ਼ਨ 'ਚ ਕੇਂਦਰੀ ਗ੍ਰਹਿ ਮੰਤਰੀ, ਸਿਹਤ ਮੰਤਰੀ ਅਤੇ ਪੱਛਮੀ ਬੰਗਾਲ ਸਰਕਾਰ ਨੂੰ ਸਾਰੇ ਸਰਕਾਰੀ ਹਸਪਤਾਲਾਂ 'ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਯਕੀਨੀ ਕਨ ਦੇ ਨਿਰਦੇਸ਼ ਦਿੱਤੇ ਜਾਣ ਦੀ ਗੱਲ ਵੀ ਕਹੀ ਗਈ ਹੈ।
ਚੋਣਾਂ EVM ਨਾਲ ਹੋਣ ਜਾਂ ਬੈਲਟ ਪੇਪਰ ਨਾਲ, ਰਾਇਸ਼ੁਮਾਰੀ ਜ਼ਰੀਏ ਕੀਤਾ ਜਾਵੇ ਫੈਸਲਾ : ਮੋਇਲੀ
NEXT STORY