ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਤੋਂ 51 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਰਿਪੋਰਟ ਦੀ ਕਾਪੀ ਮੰਗੀ ਹੈ ਤਾਂ ਜੋ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) ਦੇ ਮੈਡੀਕਲ ਬੋਰਡ ਤੋਂ ਉਨ੍ਹਾਂ ਦੀ ਸਿਹਤ ਦੀ ਸਥਿਤੀ ਬਾਰੇ ਰਾਏ ਲਈ ਜਾ ਸਕੇ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ. ਕੋਟੀਸ਼ਵਰ ਸਿੰਘ ਦੀ ਬੈਂਚ ਨੇ ਹੈਰਾਨੀ ਪ੍ਰਗਟ ਕੀਤੀ ਕਿ ਲਗਭਗ 50 ਦਿਨਾਂ ਤੋਂ ਮਰਨ ਵਰਤ ਕਰ ਰਹੇ ਵਿਅਕਤੀ ਦੀ ਸਿਹਤ 'ਚ ਕਿਵੇਂ ਸੁਧਾਰ ਹੋ ਸਕਦਾ ਹੈ। ਬੈਂਚ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤਾ ਕਿ ਉਹ ਡੱਲੇਵਾਲ ਦੀ ਜਾਂਚ ਰਿਪੋਰਟ ਅੱਜ ਹੀ ਸੁਪਰੀਮ ਕੋਰਟ ਦੇ ਰਜਿਸਟਰਾਰ ਸਾਹਮਣੇ ਪੇਸ਼ ਕਰਨ। ਬੈਂਚ ਨੇ ਸੁਪਰੀਮ ਕੋਰਟ ਦੇ ਰਜਿਸਟਰਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਡੱਲੇਵਾਲ ਦੀ ਜਾਂਚ ਰਿਪੋਰਟ 'ਤੇ ਮੈਡੀਕਲ ਬੋਰਡ ਦੀ ਰਾਏ ਲੈਣ ਲਈ ਏਮਜ਼ ਦੇ ਡਾਇਰੈਕਟਰ ਨੂੰ ਰਿਪੋਰਟ ਭੇਜਣ।
ਇਹ ਵੀ ਪੜ੍ਹੋ : Mark Zuckerberg ਦਾ ਵੱਡਾ ਦਾਅਵਾ : ਜਲਦ ਖ਼ਤਮ ਹੋਵੇਗਾ ਮੋਬਾਇਲ ਦਾ ਦੌਰ, ਆਵੇਗੀ ਇਹ Technology
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਇਸ ਦਲੀਲ ਦਾ ਵੀ ਨੋਟਿਸ ਲਿਆ ਕਿ ਅਧਿਕਾਰੀ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹੱਲ ਦੀ ਉਮੀਦ ਹੈ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਡੱਲੇਵਾਲ ਨੂੰ ਇਕ ਅਸਥਾਈ ਹਸਪਤਾਲ 'ਚ ਤਬਦੀਲ ਕਰਨ ਸੰਬੰਧੀ ਕੁਝ ਪ੍ਰਗਤੀ ਹੋਈ ਹੈ, ਜਿਸ ਨੂੰ ਹੁਣ ਪ੍ਰਦਰਸ਼ਨ ਵਾਲੀ ਥਾਂ ਤੋਂ 10 ਮੀਟਰ ਦੀ ਦੂਰੀ 'ਤੇ ਸਥਾਪਿਤ ਕੀਤਾ ਗਿਆ ਹੈ। ਸਿੱਬਲ ਨੇ ਬੈਂਚ ਨੂੰ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਦੇ ਪ੍ਰਤੀਨਿਧੀ ਵੀ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਮਿਲ ਰਹੇ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕਮੇਟੀ ਦੀ ਪ੍ਰਧਾਨਗੀ ਕਰਨ ਵਾਲੇ ਜੱਜ (ਸੇਵਾਮੁਕਤ) ਨਵਾਬ ਸਿੰਘ ਨਾਲ ਮਿਲਣ ਲਈ ਰਾਜ਼ੀ ਕਰ ਲਿਆ ਹੈ, ਜਿਸ ਤੋਂ ਬਾਅਦ 6 ਜਨਵਰੀ ਨੂੰ 70 ਸਾਲਾ ਕਿਸਾਨ ਆਗੂ ਨੇ ਸੁਪਰੀਮ ਕੋਰਟ ਵਲੋਂ ਨਿਯੁਕਤ ਕਮੇਟੀ ਨਾਲ ਮੁਲਾਕਾਤ ਕੀਤੀ। ਸੰਯੁਕਤ ਕਿਸਾਨ ਮੋਰਚਾ (SKM) (ਗੈਰ-ਰਾਜਨੀਤਿਕ) ਦੇ ਕਨਵੀਨਰ, ਡੱਲੇਵਾਲ ਨੇ 26 ਨਵੰਬਰ, 2024 ਨੂੰ ਮਰਨ ਵਰਤ ਸ਼ੁਰੂ ਕੀਤਾ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਡਾਕਟਰੀ ਮਦਦ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਹਾਲ ਹੀ 'ਚ ਉਨ੍ਹਾਂ ਦੀ ਸਿਹਤ ਵਿਗੜ ਗਈ। ਸੁਰੱਖਿਆ ਬਲਾਂ ਵੱਲੋਂ ਉਨ੍ਹਾਂ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਤੋਂ ਬਾਅਦ, ਪਿਛਲੇ ਸਾਲ 13 ਫਰਵਰੀ ਤੋਂ ਹੀ ਐੱਸਕੇਐੱਮ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਬੈਨਰ ਹੇਠ ਕਿਸਾਨ ਪੰਜਾਬ ਅਤੇ ਹਰਿਆਣਾ ਵਿਚਕਾਰ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਡੇਰਾ ਲਾ ਕੇ ਬੈਠੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Fact Check: ਅਮਰੀਕਾ 'ਚ ਅੱਗ ਦੀਆਂ ਲਪਟਾਂ ਤੋਂ ਖਰਗੋਸ਼ ਦਾ ਰੈਸਕਿਊ, ਜਾਣੋ ਵੀਡੀਓ ਦੀ ਸੱਚਾਈ
NEXT STORY