ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੇਲ੍ਹ 'ਚ ਬੰਦ ਆਗੂਆਂ ਦੇ ਚੋਣ ਲੜਨ 'ਤੇ ਪਾਬੰਦੀ ਹੋਣੀ ਚਾਹੀਦੀ ਹੈ। ਹਾਲ ਹੀ 'ਚ ਅਦਾਲਤ ਨੇ ਇਸ ਮੁੱਦੇ 'ਤੇ ਤਿੱਖੀ ਟਿੱਪਣੀ ਕੀਤੀ ਅਤੇ ਕਿਹਾ ਕਿ ਜੇਲ੍ਹ 'ਚ ਰਹਿੰਦਿਆਂ ਚੋਣਾਂ ਲੜਨਾ ਹੁਣ ਇਕ ਆਮ ਗੱਲ ਹੋ ਗਈ ਹੈ, ਜੋ ਕਿ ਸਹੀ ਨਹੀਂ ਹੈ। ਇਹ ਟਿੱਪਣੀ ਉਦੋਂ ਆਈ ਜਦੋਂ ਦਿੱਲੀ ਵਿਧਾਨ ਸਭਾ ਚੋਣ ਉਮੀਦਵਾਰ ਤਾਹਿਰ ਹੁਸੈਨ ਦੀ ਪਟੀਸ਼ਨ 'ਤੇ ਸੁਣਵਾਈ ਹੋ ਰਹੀ ਸੀ। ਤਾਹਿਰ ਹੁਸੈਨ 'ਤੇ ਦਿੱਲੀ ਦੰਗਿਆਂ ਦੌਰਾਨ ਆਈਬੀ ਅਧਿਕਾਰੀ ਅੰਕਿਤ ਸ਼ਰਮਾ ਦੇ ਕਤਲ ਦਾ ਦੋਸ਼ ਹੈ।
ਜਸਟਿਸ ਪੰਕਜ ਮਿੱਤਲ ਅਤੇ ਜਸਟਿਸ ਹਸਨੈਨੁਦੀਨ ਅਮਾਨਉੱਲਾ ਦੀ ਬੈਂਚ ਨੇ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰਨੀ ਸੀ ਪਰ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਤਾਹਿਰ ਹੁਸੈਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਅਗਰਵਾਲ ਨੇ ਮੰਗਲਵਾਰ ਨੂੰ ਦੁਬਾਰਾ ਸੁਣਵਾਈ ਦੀ ਮੰਗ ਕੀਤੀ। ਇਸ 'ਤੇ ਜਸਟਿਸ ਮਿੱਤਲ ਨੇ ਕਿਹਾ ਕਿ ਅੱਜ ਕੱਲ੍ਹ ਜੇਲ੍ਹ 'ਚ ਰਹਿ ਕੇ ਚੋਣਾਂ ਜਿੱਤਣਾ ਬਹੁਤ ਆਸਾਨ ਹੋ ਗਿਆ ਹੈ ਅਤੇ ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਤਾਹਿਰ ਹੁਸੈਨ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਦੀ ਨਾਮਜ਼ਦਗੀ ਪਹਿਲਾਂ ਹੀ ਸਵੀਕਾਰ ਕੀਤੀ ਜਾ ਚੁੱਕੀ ਹੈ। ਇਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਤੈਅ ਕਰ ਦਿੱਤੀ।
ਉੱਥੇ ਹੀ ਤਾਹਿਰ ਹੁਸੈਨ ਨੂੰ ਆਮ ਆਦਮੀ ਪਾਰਟੀ ਦੇ ਸਾਬਕਾ ਕੌਂਸਲਰ ਵਜੋਂ ਪਛਾਣ ਮਿਲੀ ਹੈ ਅਤੇ ਹੁਣ ਉਨ੍ਹਾਂ ਨੂੰ ਅਸਦੁਦੀਨ ਓਵੈਸੀ ਦੀ ਪਾਰਟੀ ਐੱਮਆਈਐੱਮ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁਸਤਫਾਬਾਦ ਸੀਟ ਤੋਂ ਟਿਕਟ ਦਿੱਤਾ ਹੈ। ਤਾਹਿਰ ਨੇ ਹਾਈ ਕੋਰਟ ਤੋਂ ਚੋਣ ਪ੍ਰਚਾਰ ਲਈ ਜ਼ਮਾਨਤ ਮੰਗੀ ਸੀ ਅਤੇ ਉਨ੍ਹਾਂ ਨੂੰ ਕਸਟਡੀ ਪੈਰੋਲ ਮਿਲ ਗਈ ਸੀ ਤਾਂ ਕਿ ਉਹ ਨਾਾਮਜ਼ਦਗੀ ਭਰ ਸਕਣ। ਇਸ ਤੋਂ ਪਹਿਲੇ, ਜੰਮੂ ਕਸ਼ਮੀਰ 'ਚ ਵੀ ਇਕ ਨੇਤਾ ਨੂੰ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ ਅਤੇ ਤਾਹਿਰ ਨੇ ਇਸੇ ਆਧਾਰ 'ਤੇ ਜ਼ਮਾਨਤ ਮੰਗੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਲ੍ਹ 'ਚ ਰਹਿ ਕੇ ਚੋਣਾਂ ਲੜਨਾ ਅਤੇ ਜਿੱਤਣਾ ਇਕ ਆਮ ਸਥਿਤੀ ਬਣ ਚੁੱਕੀ ਹੈ ਅਤੇ ਇਸ ਨੂੰ ਰੋਕਣਾ ਚਾਹੀਦਾ ਤਾਂ ਕਿ ਇਹ ਪ੍ਰਕਿਰਿਆ ਪਾਰਦਰਸ਼ੀ ਅਤੇ ਉੱਚਿਤ ਬਣੀ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰ ਬਦਲੇਗਾ ਮੌਸਮ, ਇਸ ਦਿਨ ਤੋਂ ਮੀਂਹ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ
NEXT STORY