ਨਵੀਂ ਦਿੱਲੀ- ਭਾਰਤੀ ਸੰਸਦ ਨੇ ਸੁਪਰੀਮ ਕੋਰਟ 'ਚ ਮੁੱਖ ਜੱਜ (CJI) ਸਣੇ ਜੱਜਾਂ ਦੀ ਕੁੱਲ ਗਿਣਤੀ 34 ਤੋਂ ਵਧਾ ਕੇ 38 ਕਰਨ ਵਾਲੇ 'ਸੁਪਰੀਮ ਕੋਰਟ (ਜੱਜਾਂ ਦੀ ਗਿਣਤੀ) ਸੋਧ ਬਿੱਲ, 2026' ਨੂੰ ਮਨਜ਼ੂਰੀ ਦੇ ਦਿੱਤੀ ਹੈ। ਲੋਕ ਸਭਾ ਤੋਂ ਬਾਅਦ ਬੁੱਧਵਾਰ ਨੂੰ ਰਾਜ ਸਭਾ ਨੇ ਵੀ ਇਸ ਬਿਲ ਨੂੰ ਪਾਸ ਕਰ ਦਿੱਤਾ ਹੈ।
ਸੁਪਰੀਮ ਕੋਰਟ 'ਚ ਜੱਜਾਂ ਦੀਆਂ ਮਨਜ਼ੂਰਸ਼ੁਦਾ ਪੋਸਟਾਂ 34 ਤੋਂ ਵਧਾ ਕੇ 38 ਕਰ ਦਿੱਤੀਆਂ ਗਈਆਂ ਹਨ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦੱਸਿਆ ਕਿ ਜੱਜਾਂ ਦੀ ਗਿਣਤੀ ਵਧਣ ਨਾਲ ਅਦਾਲਤਾਂ ਵਿੱਚ ਪੈਂਡਿੰਗ ਪਏ ਕੇਸਾਂ ਦਾ ਨਿਪਟਾਰਾ ਜਲਦੀ ਹੋ ਸਕੇਗਾ।
ਜ਼ਿਕਰਯੋਗ ਹੈ ਕਿ ਜਦੋਂ 1950 ਵਿੱਚ ਸੁਪਰੀਮ ਕੋਰਟ ਬਣੀ ਸੀ, ਉਦੋਂ ਮੁੱਖ ਜੱਜ ਸਣੇ ਕੁੱਲ 8 ਜੱਜ ਹੁੰਦੇ ਸਨ। ਇਸ ਤੋਂ ਪਹਿਲਾਂ ਸਾਲ 2019 'ਚ ਜੱਜਾਂ ਦੀ ਗਿਣਤੀ ਵਧਾ ਕੇ 34 ਕੀਤੀ ਗਈ ਸੀ, ਜੋ ਹੁਣ 38 ਹੋ ਗਈ ਹੈ। ਰਾਜ ਸਭਾ 'ਚ ਵਿਰੋਧੀ ਧਿਰਾਂ ਦੇ ਭਾਰੀ ਹੰਗਾਮੇ ਅਤੇ ਵਾਕਆਊਟ ਦੇ ਬਾਵਜੂਦ ਬਿੱਲ 'ਤੇ ਚਰਚਾ ਹੋਈ ਅਤੇ ਇਸ ਨੂੰ ਆਵਾਜ਼ ਵੋਟ ਨਾਲ ਪਾਸ ਕਰ ਦਿੱਤਾ ਗਿਆ।
ED ਨੇ ਚਿੱਟ ਫੰਡ ਘਪਲੇ 'ਚ ਸਾਬਕਾ ਵਿਧਾਇਕ ਨਾਲ ਜੁੜੇ ਟਿਕਾਣਿਆਂ 'ਤੇ ਮਾਰੇ ਛਾਪੇ
NEXT STORY