ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀਆਂ ਸ਼ਰਤਾਂ ’ਚ ਢਿੱਲ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤੀ ਪ੍ਰਗਟਾਈ ਹੈ। ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ, ਉਨ੍ਹਾਂ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿਚ ਹਰ ਸੋਮਵਾਰ ਅਤੇ ਵੀਰਵਾਰ ਨੂੰ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣਾ ਪਵੇਗਾ।
ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਕੇ. ਵੀ. ਵਿਸ਼ਵਨਾਥਨ ਦੀ ਬੈਂਚ ਨੇ ਸਿਸੋਦੀਆ ਦੀਆਂ ਅਰਜ਼ੀਆਂ ’ਤੇ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ ਦੀ ਖਾਲੀ ਛੱਤ ਤੁਹਾਨੂੰ ਕਮਾ ਕੇ ਦੇ ਸਕਦੀ ਹੈ ਲੱਖਾਂ ਰੁਪਏ, ਜਾਣੋ ਕਿਵੇਂ
NEXT STORY