ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸੀ.ਬੀ.ਆਈ. ਦੇ ਅੰਤਰਿਮ ਡਾਇਰੈਕਟਰ ਦੇ ਅਹੁਦੇ 'ਤੇ ਐੱਮ. ਨਾਗੇਸ਼ਵਰ ਰਾਵ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਮੰਗਲਵਾਰ ਨੂੰ ਖਾਰਜ ਕਰ ਦਿੱਤੀ। ਜਸਟਿਸ ਅਰੁਣ ਕੁਮਾਰ ਮਿਸ਼ਰਾ ਅਤੇ ਜਸਟਿਸ ਨਵੀਨ ਸਿਨਹਾ ਦੀ ਬੈਂਚ ਨੇ ਗੈਰ-ਸਰਕਾਰੀ ਸੰਗਠਨ ਕਾਮਨ ਕਾਜ ਅਤੇ ਆਰ.ਟੀ.ਆਈ. ਵਰਕਰ ਅੰਜਲੀ ਭਾਰਦਵਾਜ ਦੀਆਂ ਪਟੀਸ਼ਨਾਂ 'ਚ ਦਖਲਅੰਦਾਜ਼ੀ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਸੀ.ਬੀ.ਆਈ. ਦੇ ਪੂਰੇ ਸਮੇਂ ਲਈ ਡਾਇਰੈਕਟਰ ਦੀ ਨਿਯੁਕਤੀ ਹੋ ਚੁਕੀ ਹੈ, ਇਸ ਲਈ ਹੁਣ ਇਸ ਮਾਮਲੇ 'ਚ ਦਖਲਅੰਦਾਜ਼ੀ ਦਾ ਕੋਈ ਮਤਲਬ ਨਹੀਂ ਬਣਦਾ। ਪਟੀਸ਼ਨਕਰਤਾ ਨੇ ਸ਼੍ਰੀ ਰਾਵ ਦੀ ਸੀ.ਬੀ.ਆਈ. ਦੇ ਅੰਤਰਿਮ ਡਾਇਰੈਕਟਰ ਦੇ ਤੌਰ 'ਤੇ ਨਿਯੁਕਤੀ ਨੂੰ ਚੁਣੌਤੀ ਦਿੱਤੀ ਸੀ। ਕਾਮਨ ਕਾਜ ਵਲੋਂ ਪ੍ਰਸ਼ਾਂਤ ਭੂਸ਼ਣ ਨੇ ਜਿਰਹ ਕੀਤੀ ਸੀ।
ਅੱਤਵਾਦੀਆਂ ਨੇ ਬਦਲਿਆ ਵਿਸਫੋਟ ਦਾ ਤਰੀਕਾ, ਖਾਸ ਚਾਬੀ ਦੀ ਕੀਤੀ ਵਰਤੋਂ
NEXT STORY