ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਇਲਾਜ ਕਰਵਾਉਣ ਲਈ ਸਜ਼ਾ ਅਸਥਾਈ ਤੌਰ 'ਤੇ ਮੁਅੱਤਲ ਕਰਨ ਨੂੰ ਲੈ ਕੇ ਆਸਾਰਾਮ ਦੀ ਅਪੀਲ 'ਤੇ ਸ਼ੁੱਕਰਵਾਰ ਨੂੰ ਸੰਬੋਧਤ ਪੱਖਾਂ ਨੂੰ ਨੋਟਿਸ ਜਾਰੀ ਕੀਤੇ। ਜੱਜ ਬੀ.ਆਰ. ਗਵਈ ਅਤੇ ਜੱਜ ਕ੍ਰਿਸ਼ਨ ਮੁਰਾਰੀ ਦੀ ਬੈਂਚ ਨੇ ਪਟੀਸ਼ਨਕਰਤਾ ਵਲੋਂ ਪੇਸ਼ ਸੀਨੀਅਰ ਐਡਵੋਕੇਟ ਸਿਧਾਰਥ ਲੁਥਰਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਨੋਟਿਸ ਜਾਰੀ ਕੀਤੇ।
ਅਦਾਲਤ ਨੇ ਨੋਟਿਸ ਦੇ ਜਵਾਬ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਹੈ। ਰਾਜਸਥਾਨ ਹਾਈ ਕੋਰਟ ਨੇ ਆਸਾਰਾਮ ਨੂੰ ਇਲਾਜ ਲਈ ਉਸ ਦੀ ਉਮਰ ਕੈਦ ਦੀ ਸਜ਼ਾ ਅਸਥਾਈ ਤੌਰ 'ਤੇ ਮੁਅੱਤਲ ਕਰਨ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਨੂੰ ਉਸ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ। ਲੁਥਰਾ ਨੇ ਕਿਹਾ ਕਿ ਪਟੀਸ਼ਨਕਰਤਾ 83-84 ਸਾਲ ਦੇ ਬਜ਼ੁਰਗ ਹਨ ਅਤੇ ਉਨ੍ਹਾਂ ਨੂੰ ਮੈਡੀਕਲ ਮਦਦ ਦੀ ਤੁਰੰਤ ਜ਼ਰੂਰਤ ਹੈ। ਉਨ੍ਹਾਂ ਨੂੰ ਜੋਧਪੁਰ ਦੇ ਏਮਜ਼ 'ਚ ਦਿੱਤਾ ਗਿਆ ਇਲਾਜ ਪੂਰਾ ਨਹੀਂ ਹੈ ਅਤੇ ਉਨ੍ਹਾਂ ਨੂੰ ਇਕ ਆਯੁਰਵੈਦਿਕ ਕੇਂਦਰ 'ਚ ਸ਼ਿਫਟ ਕੀਤਾ ਜਾਣਾ ਹੈ। ਇਸ ਤੋਂ ਬਾਅਦ ਅਦਾਲਤ ਨੇ ਨੋਟਿਸ ਜਾਰੀ ਕੀਤਾ।
ਕੋਰੋਨਾ ਕਾਰਨ ਭਾਰਤ 'ਚ ਫਸੇ ਵਿਦੇਸ਼ੀ ਨਾਗਰਿਕਾਂ ਦੀ ਵੀਜ਼ਾ ਮਿਆਦ 31 ਅਗਸਤ ਤੱਕ ਵਧਾਈ ਗਈ
NEXT STORY