ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਦੀ ਤਲਾਕ ਦੀ ਪਟੀਸ਼ਨ ’ਤੇ ਵੱਖ ਰਹਿ ਰਹੀ ਉਨ੍ਹਾਂ ਦੀ ਪਤਨੀ ਪਾਇਲ ਅਬਦੁੱਲਾ ਨੂੰ ਸੋਮਵਾਰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ। ਉਮਰ ਨੇ ਬੇਰਹਿਮੀ ਦੇ ਆਧਾਰ ’ਤੇ ਤਲਾਕ ਦੀ ਪਟੀਸ਼ਨ ਦਾਇਰ ਕੀਤੀ ਹੈ।
ਇਹ ਵੀ ਪੜ੍ਹੋ- ਰੇਲਵੇ ਨੇ ਬਦਲੇ ਨਿਯਮ, ਵੇਟਿੰਗ ਟਿਕਟ 'ਤੇ ਸਫ਼ਰ ਕਰਨਾ ਪਵੇਗਾ ਮਹਿੰਗਾ, ਪੜ੍ਹੋ ਪੂਰੀ ਖ਼ਬਰ
ਜਸਟਿਸ ਸੁਧਾਂਸ਼ੂ ਧੂਲੀਆ ਤੇ ਜਸਟਿਸ ਅਹਿਸਾਨੁਦੀਨ ਅਮਾਨਉੱਲਾ ਦੀ ਬੈਂਚ ਨੇ ਪਾਇਲ ਅਬਦੁੱਲਾ ਨੂੰ ਨੋਟਿਸ ਜਾਰੀ ਕਰ ਕੇ 6 ਹਫ਼ਤਿਆਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਉਮਰ ਅਬਦੁੱਲਾ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਕਪਿਲ ਸਿੱਬਲ ਨੇ ਦਲੀਲ ਦਿੱਤੀ ਕਿ ਇਹ ਵਿਆਹ ਖਤਮ ਹੋ ਚੁਕਾ ਹੈ ਕਿਉਂਕਿ ਦੋਵੇਂ ਪਿਛਲੇ 15 ਸਾਲਾਂ ਤੋਂ ਵੱਖ ਰਹਿ ਰਹੇ ਹਨ। 12 ਦਸੰਬਰ, 2023 ਨੂੰ ਦਿੱਲੀ ਹਾਈ ਕੋਰਟ ਨੇ ਉਮਰ ਅਬਦੁੱਲਾ ਦੀ ਤਲਾਕ ਦੀ ਪਟੀਸ਼ਨ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਸੀ ਕਿ ਉਨ੍ਹਾਂ ਦੀ ਅਪੀਲ ’ਚ ਕੋਈ ਦਮ ਨਹੀਂ ਹੈ।
ਇਹ ਵੀ ਪੜ੍ਹੋ- ਇਸ ਸੂਬੇ 'ਚ ਮਹਿੰਗੀ ਹੋਈ ਬਿਜਲੀ, 1 ਜੁਲਾਈ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
2002 ਦੇ ਗੋਧਰਾ ਦੰਗਿਆਂ 'ਤੇ ਬਣੀ ਫਿਲਮ ਦੀ ਸਪੈਸ਼ਲ ਸਕ੍ਰੀਨਿੰਗ, ਕਾਰ ਸੇਵਕਾਂ ਨੂੰ ਦਿੱਤੀ ਗਈ ਸ਼ਰਧਾਂਜਲੀ
NEXT STORY