ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਆਂ 'ਤੇ ਕਥਿਤ ਹਮਲਿਆਂ ਨੂੰ ਰੋਕਣ ਲਈ 10 ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ। ਕੋਰਟ ਨੇ ਕਥਿਤ ਹਮਲਿਆਂ ਨੂੰ ਰੋਕਣ ਲਈ ਸਹਿਮਤੀ ਦੀ ਮੰਗ ਵਾਲੀ ਪਟੀਸ਼ਨ 'ਤੇ ਜਵਾਬ ਮੰਗਿਆ ਹੈ।ਪਟੀਸ਼ਨਰ ਤਾਰਿਕ ਅਦੀਬ ਵੱਲੋਂ ਸੀਨੀਅਰ ਵਕੀਲ ਕੋਲਿਨ ਗੋਂਜ਼ਾਲਵੀਸ ਨੇ ਮੁੱਖ ਜੱਜ ਰੰਜਨ ਗੋਗਾਈ, ਜੱਜ ਐੱਲ. ਨਾਗੇਸ਼ਵਰ ਰਾਵ ਅਤੇ ਜੱਜ ਸੰਜੀਵ ਖੰਨਾ ਦੀ ਬੈਂਚ ਸਾਹਮਣੇ ਮਾਮਲੇ ਦਾ ਵਿਸ਼ੇਸ਼ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਦਲੀਲ ਦਿੱਤੀ ਹੈ ਕਿ ਇਹ ਮਾਮਲਾ ਬਹੁਤ ਗੰਭੀਰ ਹੈ ਅਤੇ ਇਸ ਦੀ ਤਰੁੰਤ ਸੁਣਵਾਈ ਕੀਤੀ ਜਾਣੀ ਚਾਹੀਦੀ ਹੈ।

ਜੱਜ ਗੋਗਾਈ ਨੇ ਪਟੀਸ਼ਨ 'ਤੇ ਸੁਣਵਾਈ ਲਈ ਸੂਚੀਬਧ ਕਰਨ ਦਾ ਭਰੋਸਾ ਦਿੱਤਾ ਹੈ। ਪਟੀਸ਼ਨਰ ਨੇ ਕੇਂਦਰ ਸਰਕਾਰ ਤੋਂ ਇਲਾਵਾ ਇਨ੍ਹਾਂ ਸੂਬਿਆਂ- ਜੰਮੂ ਅਤੇ ਕਸ਼ਮੀਰ, ਉਤਰਾਖੰਡ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਮੇਘਾਲਿਆ, ਛੱਤੀਸਗੜ , ਪੱਛਮੀ ਬੰਗਾਲ, ਪੰਜਾਬ ਅਤੇ ਮਹਾਰਾਸ਼ਟਰ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨਰ ਨੇ ਦਾਅਵਾ ਕੀਤਾ ਹੈ ਕਿ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆ 'ਚ ਸਥਿਤ ਸਿੱਖਿਆ ਸੰਸਥਾਵਾਂ 'ਚ ਪੜ੍ਹਾਈ ਕਰਨ ਵਾਲੇ ਕਸ਼ਮੀਰੀ ਨੌਜਵਾਨ ਲੜਕੇ-ਲੜਕੀਆਂ 'ਤੇ ਹਮਲੇ ਕੀਤੇ ਜਾ ਰਹੇ ਹਨ।
ਫੌਜ ਵਾਂਗ CRPF ਦੀਆਂ ਸਾਲਾਨਾ ਛੁੱਟੀਆਂ ਵਧਾਉਣ 'ਤੇ ਵਿਚਾਰ
NEXT STORY