ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਆਂਧਰਾ ਪ੍ਰਦੇਸ਼ ਰਾਜ ਚੋਣ ਕਮਿਸ਼ਨ ਨੂੰ ਬੁੱਧਵਾਰ ਨੂੰ ਹੁਕਮ ਦਿੱਤਾ ਕਿ ਉਹ ਸੂਬੇ ਵਿਚ ਹੋਣ ਵਾਲੀਆਂ ਸ਼ਹਿਰੀ ਸਥਾਨਕ ਚੋਣਾਂ ਲਈ ਉਮੀਦਵਾਰਾਂ ਦੀ ਅੰਤਿਮ ਸੂਚੀ 26 ਅਕਤੂਬਰ ਤੱਕ ਪ੍ਰਕਾਸ਼ਿਤ ਨਾ ਕਰੇ। ਇਹ ਅੰਤਿਮ ਸੂਚੀ ਬੁੱਧਵਾਰ ਨੂੰ ਜਾਰੀ ਕੀਤੀ ਜਾਣੀ ਸੀ।
ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਛੁੱਟੀ ਵਾਲੀ ਬੈਂਚ ਨੇ ਕਿਹਾ ਕਿ ਵਾਈ. ਐੱਸ. ਜਗਨ ਮੋਹਨ ਰੈੱਡੀ ਦੀ ਅਗਵਾਈ ਵਾਲੀ ਯੁਵਜਨ ਸ਼੍ਰਮਿਕ ਰਾਇਥੂ ਕਾਂਗਰਸ ਪਾਰਟੀ (ਵਾਈ. ਐੱਸ. ਆਰ. ਸੀ. ਪੀ.) ਨੇ ‘ਪਹਿਲੀ ਨਜ਼ਰੇ ਇਹ ਦਿਖਾਇਆ ਹੈ’ ਕਿ ਉਸ ਦੇ ਕਈ ਉਮੀਦਵਾਰਾਂ ਨੂੰ ਲੱਗਭਗ 100 ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਗਿਆ ਸੀ।
ਅਦਾਲਤ ਨੇ ਰਾਜ ਚੋਣ ਕਮਿਸ਼ਨ ਨੂੰ ਹੁਕਮ ਦਿੱਤਾ ਕਿ ਉਹ ਵਾਈ. ਐੱਸ. ਆਰ. ਸੀ. ਪੀ. ਅਤੇ ਹੋਰ ਉਮੀਦਵਾਰਾਂ ਦੀਆਂ ਉਨ੍ਹਾਂ ਸ਼ਿਕਾਇਤਾਂ ’ਤੇ ਵਿਚਾਰ ਕਰੇ ਜਿਨ੍ਹਾਂ ਵਿਚ ਉਨ੍ਹਾਂ ਨੇ ਸਬੰਧਤ ਸਬੂਤ ਪੇਸ਼ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਗਿਆ ਸੀ। ਅਦਾਲਤ ਨੇ ਕਮਿਸ਼ਨ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ ਵਧਾਉਣ ਸਬੰਧੀ ਵੀਰਵਾਰ ਤੱਕ ਫੈਸਲਾ ਲੈਣ ਦਾ ਵੀ ਹੁਕਮ ਦਿੱਤਾ।
ਮੇਘਾਲਿਆ: ED ਦਫ਼ਤਰ ਦੀ ਇਮਾਰਤ 'ਤੇ ਬਾਈਕ ਸਵਾਰਾਂ ਨੇ ਸੁੱਟਿਆ ਪੈਟਰੋਲ ਬੰਬ, ਪੁਲਸ ਨੂੰ ਪਈਆਂ ਭਾਜੜਾਂ
NEXT STORY