ਨਵੀਂ ਦਿੱਲੀ– ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਨੂੰ ਸਪਸ਼ਟ ਕਰ ਦਿੱਤਾ ਕਿ ਉਸ ਨੂੰ ਅਦਾਲਤ ਦੇ ਅਗਲੇ ਆਦੇਸ਼ ਤਕ ਰੋਜ਼ਾਨਾ ਦਿੱਲੀ ਨੂੰ 700 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਜਾਰੀ ਰੱਖਣੀ ਹੋਵੇਗੀ। ਨਾਲ ਹੀ ਅਦਾਲਤ ਨੇ ਕਿਹਾ ਕਿ ਇਸ ’ਤੇ ਅਮਲ ਹੋਣਾ ਹੀ ਚਾਹੀਦਾ ਹੈ ਅਤੇ ਇਸ ਆਦੇਸ਼ ਦਾ ਪਾਲਣ ਨਾ ਕਰਨ ’ਤੇ ਅਦਾਲਤ ਨੂੰ ‘ਸਖ਼ਤੀ’ ਵਰਤਣੀ ਪਵੇਗੀ।
ਉਥੇ ਹੀ ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਨੂੰ ਵੀਰਵਾਰ ਨੂੰ 527 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਕੀਤੀ ਗਈ। ਇਸ ’ਤੇ ਅਦਾਲਤ ਨੇ ਕਿਹਾ ਕਿ ਦਿੱਲੀ ਨੂੰ ਰੋਜ਼ਾਨਾ 700 ਮੀਟ੍ਰਿਕ ਟਨ ਆਕਸੀਜਨ ਦੇਣੀ ਹੋਵੇਗੀ, ਇਕ ਦਿਨ ਦੇਣ ਨਾਲ ਕੁਝ ਨਹੀਂ ਹੋਵੇਗਾ ਕਿਉਂਕਿ ਇਥੇ ਹਾਲਾਤ ਜ਼ਿਆਦਾ ਖ਼ਰਾਬ ਹਨ।
ਕੋਰੋਨਾ ਦੇ ਨਵੇਂ ਰੂਪਾਂ ਨੇ ਭਾਰਤ ’ਚ ਵੰਡਿਆ ਆਪਣਾ-ਆਪਣਾ ਇਲਾਕਾ, ਸਭ ਤੋਂ ਭਿਆਨਕ ਹੈ ਇਹ 'ਵੇਰੀਐਂਟ'
NEXT STORY