ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੀ. ਬੀ. ਆਈ. ਵੱਲੋਂ ਮਣੀਪੁਰ ਨਸਲੀ ਹਿੰਸਾ ਦੇ ਜਿਨ੍ਹਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਦੀ ਸੁਣਵਾਈ ਆਸਾਮ ਦੇ ਗੁਹਾਟੀ ’ਚ ਹੀ ਕੀਤੀ ਜਾਵੇਗੀ।
ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਜੰਮੂ-ਕਸ਼ਮੀਰ ਹਾਈ ਕੋਰਟ ਦੀ ਸਾਬਕਾ ਚੀਫ਼ ਜਸਟਿਸ ਗੀਤਾ ਮਿੱਤਲ ਦੀ ਅਗਵਾਈ ਵਾਲੀ ਕਮੇਟੀ ਦਾ ਕਾਰਜਕਾਲ 31 ਜੁਲਾਈ, 2025 ਤੱਕ ਵਧਾ ਦਿੱਤਾ।
ਇਸ ਕਮੇਟੀ ’ਚ ਬੰਬੇ ਹਾਈ ਕੋਰਟ ਦੀ ਸਾਬਕਾ ਜੱਜ ਸ਼ਾਲਿਨੀ ਪੀ. ਜੋਸ਼ੀ ਤੇ ਦਿੱਲੀ ਹਾਈ ਕੋਰਟ ਦੀ ਸਾਬਕਾ ਜੱਜ ਆਸ਼ਾ ਮੈਨਨ ਵੀ ਸ਼ਾਮਲ ਹਨ। ਇਹ ਕਮੇਟੀ ਮਣੀਪੁਰ ’ਚ ਨਸਲੀ ਹਿੰਸਾ ਦੇ ਪੀੜਤਾਂ ਲਈ ਰਾਹਤ ਤੇ ਮੁੜ ਵਸੇਬੇ ਦੀ ਨਿਗਰਾਨੀ ਲਈ 7 ਅਗਸਤ, 2023 ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਸੀ।
ਇਸ ਤੋਂ ਪਹਿਲਾਂ ਪਿਛਲੇ ਸਾਲ 5 ਅਗਸਤ ਨੂੰ ਸੁਪਰੀਮ ਕੋਰਟ ਨੇ ਕਮੇਟੀ ਦਾ ਕਾਰਜਕਾਲ 6 ਮਹੀਨਿਆਂ ਲਈ ਵਧਾਇਆ ਸੀ।
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਸ੍ਰੀ ਰਕਾਬਗੰਜ ਸਾਹਿਬ ਨਤਮਸਤਕ ਹੋਏ PM ਮੋਦੀ
NEXT STORY