ਨਵੀਂ ਦਿੱਲੀ (ਅਨਸ)– ਸੁਪਰੀਮ ਕੋਰਟ ਨੇ ਸੋਮਵਾਰ ਨੂੰ ਫਿਲਮ ‘ਵ੍ਹਾਈ ਆਈ ਕਿਲਡ ਗਾਂਧੀ’ ਦੀ ਰਿਲੀਜ਼ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਪਟੀਸ਼ਨਕਰਤਾ ਨੂੰ ਹਾਈ ਕੋਰਟ ਜਾਣ ਲਈ ਕਿਹਾ। ਕੋਰਟ ਨੇ ਸੰਵਿਧਾਨ ਦੀ ਧਾਰਾ 226 ਤਹਿਤ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਆਜ਼ਾਦੀ ਦੇ ਦਿੱਤੀ ਹੈ। ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਜੇ. ਕੇ. ਮਹੇਸ਼ਵਰੀ ਦੀ ਬੈਂਚ ਨੇ ਸਿਕੰਦਰ ਬਹਿਲ ਵਲੋਂ ਵਕੀਲ ਅਨੁਜ ਭੰਡਾਰੀ ਦੇ ਮਾਧਿਅਮ ਰਾਹੀਂ ਦਾਇਰ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਮਨ੍ਹਾ ਕਰ ਦਿੱਤਾ।
ਇਹ ਖ਼ਬਰ ਪੜ੍ਹੋ- ਇੰਗਲੈਂਡ ਨੂੰ 17 ਦੌੜਾਂ ਨਾਲ ਹਰਾ ਕੇ ਵਿੰਡੀਜ਼ ਨੇ 3-2 ਨਾਲ ਜਿੱਤੀ ਸੀਰੀਜ਼
ਅਦਾਲਤ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 226 ਤਹਿਤ ਅਜਿਹੇ ਮਾਮਲਿਆਂ ਦੀ ਸੁਣਵਾਈ ਅਤੇ ਨਿਆਂ ਕਰਨ ਦਾ ਅਧਿਕਾਰ ਵੀ ਹਾਈ ਕੋਰਟ ਕੋਲ ਹੈ। ਪਟੀਸ਼ਨਕਰਤਾ ਨੇ ਫਿਲਮ ਦੇ ਨਿਰਮਾਤਾ ’ਤੇ ਮਹਾਤਮਾ ਗਾਂਧੀ ਨੂੰ ਬਦਨਾਮ ਕਰਨ ਦਾ ਦੋਸ਼ ਲਾਇਆ ਹੈ। ਪਟੀਸ਼ਨਕਰਤਾ ਮੁਤਾਬਕ ‘ਵ੍ਹਾਈ ਆਈ ਕਿਲਡ ਗਾਂਧੀ’ ਦੇ ਟਾਈਟਲ ਨਾਲ ਇਕ ਫਿਲਮ ਬਣਾਈ ਗਈ ਹੈ, ਜਿਸ ਨੂੰ ਕਲਿਆਣੀ ਸਿੰਘ ਨੇ ਰਾਈਟਸ ਮੀਡੀਆ ਇੰਟਰਨੈਸ਼ਨਲ ਦੇ ਬੈਨਰ ਹੇਠ ਬਣਾਇਆ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਫਿਲਮ ਨੱਥੂਰਾਮ ਗੋਡਸੇ ਵਲੋਂ ਮਹਾਤਮਾ ਗਾਂਧੀ ਦੀ ਹੱਤਿਆ ਅਤੇ ਅਦਾਲਤ ਦੇ ਮੁਕੱਦਮੇ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਫਿਲਮ ਮਹਾਤਮਾ ਗਾਂਧੀ ਦੇ ਅਕਸ ਨੂੰ ਖਰਾਬ ਕਰਨ ਦਾ ਯਤਨ ਕਰਦੀ ਹੈ ਅਤੇ ਨਾਲ ਹੀ ਨੱਥੂਰਾਮ ਗੋਡਸੇ ਦੀ ਵਢਿਆਈ ਕਰਦੀ ਹੈ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਜੰਮੂ-ਕਸ਼ਮੀਰ ’ਚ ਨਸ਼ੀਲੀਆਂ ਦਵਾਈਆਂ ਦੇ ਖ਼ਤਰੇ ਨੂੰ ਦੂਰ ਕਰਨ ’ਚ ਅਹਿਮ ਭੂਮਿਕਾ ਨਿਭਾ ਸਕਦੈ NCC: ਉਪਰਾਜਪਾਲ
NEXT STORY