ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ ਉੱਨਾਵ ਜਬਰ-ਜ਼ਨਾਹ ਪੀੜਤਾ ਨੂੰ ਦਿੱਤੀ ਗਈ ਸੀ. ਆਰ. ਪੀ. ਐੱਫ. (ਕੇਂਦਰੀ ਰਿਜ਼ਰਵ ਪੁਲਸ ਫੋਰਸ) ਸੁਰੱਖਿਆ ਮੰਗਲਵਾਰ ਨੂੰ ਇਹ ਕਹਿੰਦੇ ਹੋਏ ਵਾਪਸ ਲੈਣ ਤੋਂ ਨਾਂਹ ਕਰ ਦਿੱਤੀ ਕਿ ਉਸ ਨੂੰ ਅਜੇ ਵੀ ਖ਼ਤਰਾ ਹੈ। ਜਸਟਿਸ ਬੇਲਾ ਐੱਮ. ਤ੍ਰਿਵੇਦੀ ਅਤੇ ਜਸਟਿਸ ਪੀ. ਬੀ. ਵਰਾਲੇ ਦੀ ਬੈਂਚ ਨੇ ਹਾਲਾਂਕਿ ਉਸਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਗਵਾਹਾਂ ਨੂੰ ਦਿੱਤੀ ਗਈ ਸੀ. ਆਰ. ਪੀ. ਐੱਫ. ਸੁਰੱਖਿਆ ਇਹ ਕਹਿੰਦੇ ਹੋਏ ਹਟਾ ਦਿੱਤੀ ਸੀ ਕਿ ਇਸ ਮਾਮਲੇ ਵਿਚ ਸਜ਼ਾ ਹੋ ਚੁੱਕੀ ਹੈ।
ਬੈਂਚ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਇਸ ਅਦਾਲਤ ਵੱਲੋਂ ਸਬੰਧਤ ਵਿਅਕਤੀਆਂ ਨੂੰ ਦਿੱਤੀ ਗਈ ਸੁਰੱਖਿਆ ਨੂੰ ਜਾਰੀ ਨਹੀਂ ਰੱਖਿਆ ਜਾਣਾ ਚਾਹੀਦਾ ਕਿਉਂਕਿ ਮਾਮਲੇ ਦੇ ਮੁਲਜ਼ਮ ਨੂੰ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਬੈਂਚ ਨੇ ਕਿਹਾ ਕਿ ਹਾਲਾਂਕਿ ਅਸੀਂ ਇਹ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਇਸ ਅਦਾਲਤ ਦੇ ਅਗਲੇ ਹੁਕਮ ਤੱਕ ਪੀੜਤਾ ਲਈ ਸੀ. ਆਰ. ਪੀ. ਐੱਫ. ਸੁਰੱਖਿਆ ਬਰਕਰਾਰ ਰਹੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਪਰਿਵਾਰਕ ਮੈਂਬਰ ਅਤੇ ਹੋਰ ਗਵਾਹ ਅਜੇ ਵੀ ਖ਼ਤਰਾ ਮਹਿਸੂਸ ਕਰਦੇ ਹਨ, ਤਾਂ ਉਹ ਸਥਾਨਕ ਪੁਲਸ ਨਾਲ ਸੰਪਰਕ ਕਰਨ ਲਈ ਆਜ਼ਾਦ ਹਨ।
ਰਾਹੁਲ ਨੇ ਤੇਜਸਵੀ ਯਾਦਵ ਨੂੰ ਕੀਤਾ ਬੇਚੈਨ
NEXT STORY