ਨਵੀਂ ਦਿੱਲੀ (ਯੂ. ਐੱਨ. ਆਈ.)- ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵਿਰੁੱਧ ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਪ੍ਰਦਰਸ਼ਨ ਦੌਰਾਨ ਕਥਿਤ ਤੌਰ ’ਤੇ ਪੁਲਸ ਦੀ ਗੋਲ਼ੀ ਲੱਗਣ ਨਾਲ 22 ਸਾਲ ਦੇ ਇਕ ਕਿਸਾਨ ਦੀ ਮੌਤ ਦੇ ਮਾਮਲੇ ’ਚ ਹਾਈ ਕੋਰਟ ਵੱਲੋਂ ਅਦਾਲਤੀ ਜਾਂਚ ਦੇ ਦਿੱਤੇ ਗਏ ਹੁਕਮ ਨੂੰ ਚੁਣੌਤੀ ਦੇਣ ਵਾਲੀ ਹਰਿਆਣਾ ਸਰਕਾਰ ਦੀ ਪਟੀਸ਼ਨ ਸੋਮਵਾਰ ਨੂੰ ਰੱਦ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਦੇਸ਼ ਦੀ ਸਰਹੱਦ ਦੀ ਰਾਖੀ ਕਰਨ ਵਾਲਾ ਸਾਬਕਾ ਫ਼ੌਜੀ ਸ਼ੰਭੂ ਬਾਰਡਰ 'ਤੇ ਹੋਇਆ 'ਸ਼ਹੀਦ'
ਇਹ ਨੌਜਵਾਨ ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਪ੍ਰਦਰਸ਼ਨ ਕਰ ਰਹੇ ਉਨ੍ਹਾਂ ਕਿਸਾਨਾਂ ’ਚ ਸ਼ਾਮਲ ਸੀ ਜੋ ਕੇਂਦਰ ਸਰਕਾਰ ਤੋਂ ਉਨ੍ਹਾਂ ਦੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਕਾਨੂੰਨ ਲਾਗੂ ਕਰਨ ਦੀ ਮੰਗ ਕਰ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਸਸਤਾ ਹੋਇਆ LPG ਸਿਲੰਡਰ, ਜਾਣੋ ਕਿੰਨੀ ਘਟੀ ਕੀਮਤ
ਜਸਟਿਸ ਸੂਰਿਆ ਕਾਂਤ ਤੇ ਜਸਟਿਸ ਕੇ. ਵੀ. ਵਿਸ਼ਵਨਾਥਨ ਦੇ ਬੈਂਚ ਨੇ ਹਰਿਆਣਾ ਸਰਕਾਰ ਦੀ ਇਹ ਦਲੀਲ ਕਿ ਹਾਈ ਕੋਰਟ ਦਾ ਹੁਕਮ ਪੁਲਸ ਦੇ ਮਨੋਬਲ ਨੂੰ ਪ੍ਰਭਾਵਤ ਕਰੇਗਾ, ਨੂੰ ਰੱਦ ਕਰਦਿਆਂ ਕਿਹਾ ਕਿ ਇਸ ਖਦਸ਼ੇ ਦਾ ਕੋਈ ਆਧਾਰ ਨਹੀਂ। ਬੈਂਚ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਦਾਲਤੀ ਜਾਂਚ ਲਈ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ, ਉਨ੍ਹਾਂ ਦੇ ਵੀ ਕੁਝ ਅਸਲ ਖਦਸ਼ੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਉਪ ਮੁੱਖ ਮੰਤਰੀ ਡੀ.ਕੇ ਸ਼ਿਵਕੁਮਾਰ ਖ਼ਿਲਾਫ਼ FIR ਦਰਜ
NEXT STORY