ਨਵੀਂ ਦਿੱਲੀ- ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗੇ ਮਾਮਲਿਆਂ ’ਚ ਜੇਲ੍ਹ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਨੇਤਾ ਸੱਜਨ ਕੁਮਾਰ ਦੀ ਜ਼ਮਾਨਤ ਪਟੀਸ਼ਨ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀ। ਕੁਮਾਰ ਨੇ ਸਿਹਤ ਆਧਾਰ ’ਤੇ ਅੰਤਰਿਮ ਜ਼ਮਾਨਤ ਮੰਗੀ ਸੀ। ਸੁਪਰੀਮ ਕੋਰਟ ਨੇ ਸੱਜਨ ਕੁਮਾਰ ਦੇ ਮੈਡੀਕਲ ਰਿਕਾਰਡਜ਼ ’ਤੇ ਗੌਰ ਕੀਤਾ ਅਤੇ ਕਿਹਾ ਕਿ ਇੱਥੇ ਇਕ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ ਸੀ ਅਤੇ ਉਸ ਦੀ ਹਾਲਤ ਸਥਿਰ ਹੈ ਤੇ ਉਸ ’ਚ ਸੁਧਾਰ ਹੋ ਰਿਹਾ ਹੈ। ਜੱਜ ਸੰਜੇ ਕਿਸ਼ਨ ਕੌਲ ਅਤੇ ਜੱਜ ਐੱਮ.ਐੱਮ. ਸੁੰਦਰੇਸ਼ ਦੀ ਬੈਂਚ ਨੇ ਕਿਹਾ ਕਿ ਉਹ ਮੈਡੀਕਲ ਆਧਾਰ ’ਤੇ ਕੁਮਾਰ ਨੂੰ ਜ਼ਮਾਨਤ ਦੇਣ ਦੇ ਪੱਖ ’ਚ ਨਹੀਂ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦੀ ਚਿਤਾਵਨੀ : ਸਮੂਹਿਕ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਟੀਕਾਕਰਨ ਜ਼ਰੂਰੀ
ਦਿੱਲੀ ਹਾਈ ਕੋਰਟ ਨੇ 17 ਦਸੰਬਰ 2018 ਨੂੰ ਇਸ ਮਾਮਲੇ ’ਚ ਕੁਮਾਰ ਅਤੇ ਹੋਰ ਨੂੰ ਦੋਸ਼ੀ ਠਹਿਰਾਇਆ ਸੀ, ਜਿਸ ਤੋਂ ਬਾਅਦ 75 ਸਾਲਾ ਕੁਮਾਰ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਹਾਈ ਕੋਰਟ ਨੇ ਨਵੰਬਰ 1984 ਨੂੰ ਦੱਖਣ-ਪੱਛਮੀ ਦਿੱਲੀ ਦੀ ਪਾਲਮ ਕਾਲੋਨੀ ’ਚ ਰਾਜਨਗਰ ਪਾਰਟ-1 ਇਲਾਕੇ ’ਚ 5 ਸਿੱਖਾਂ ਦਾ ਕਤਲ ਅਤੇ ਰਾਜਨਗਰ ਪਾਰਟ-2 ’ਚ ਇਕ ਗੁਰਦੁਆਰੇ ਨੂੰ ਸਾੜਨ ਨਾਲ ਸੰਬੰਧਤ ਮਾਮਲਿਆਂ ’ਚ 2013 ’ਚ ਹੇਠਲੀ ਅਦਾਲਤ ਵਲੋਂ ਸੱਜਨ ਕੁਮਾਰ ਨੂੰ ਬਰੀ ਕਰਨ ਦਾ ਫ਼ੈਸਲਾ ਪਲਟ ਦਿੱਤਾ ਸੀ। ਦੱਸਣਯੋਗ ਹੈ ਕਿ 31 ਅਕਤੂਬਰ 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ 2 ਸਿੱਖ ਸੁਰੱਖਿਆ ਕਰਮੀਆਂ ਵਲੋਂ ਕਤਲ ਕਰਨ ਤੋਂ ਬਾਅਦ ਦੰਗੇ ਭੜਕੇ ਸਨ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਸੋਸ਼ਲ ਮੀਡੀਆ ’ਤੇ ਫਰਜ਼ੀ ਖ਼ਬਰਾਂ ਨੂੰ ਲੈ ਕੇ ਜਤਾਈ ਚਿੰਤਾ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਫਿਰੋਜ਼ਾਬਾਦ ’ਚ ਬੁਖ਼ਾਰ ਅਤੇ ਡੇਂਗੂ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 50 ਹੋਈ
NEXT STORY