ਨਵੀਂ ਦਿੱਲੀ (ਏਜੰਸੀ)- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਕਿਸੇ ਵਿਅਕਤੀ ਵਲੋਂ ਦੂਜਾ ਧਰਮ ਅਪਣਾਏ ਜਾਣ ਤੋਂ ਬਾਅਦ ਉਸ ਦਾ ਸਮਾਜਿਕ ਪਿਛੜੇਪਣ ਹਿੰਦੂ ਸਮਾਜਿਕ ਵਿਵਸਥਾ ਤੋਂ ਗੈਰ-ਹਿੰਦੂ ਸਮਾਜਿਕ ਵਿਵਸਥਾ 'ਚ ਤਬਦੀਲ ਨਹੀਂ ਹੋ ਸਕਦਾ। ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਚੰਦਰਸ਼ੇਖਰ ਦੀ ਬੈਂਚ ਨੇ ਮਦਰਾਸ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਤਾਮਿਲਨਾਡੂ ਸਰਕਾਰ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਹਾਈ ਕੋਰਟ ਨੇ ਆਪਣੇ ਹੁਕਮਾਂ 'ਚ ਕਿਹਾ ਸੀ ਕਿ ਇਸਲਾਮ ਧਰਮ ਅਪਣਾਉਣ ਵਾਲਾ ਵਿਅਕਤੀ ਸਿਰਫ਼ ਧਰਮ ਪਰਿਵਰਤਨ ਦੇ ਆਧਾਰ 'ਤੇ ਪਿਛੜਾ ਵਰਗ (ਮੁਸਲਿਮ) ਸ਼੍ਰੇਣੀ ਅਧੀਨ ਰਾਖਵਾਂਕਰਨ ਦਾ ਦਾਅਵਾ ਨਹੀਂ ਕਰ ਸਕਦਾ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਬਰਕਰਾਰ ਰੱਖਿਆ, ਜਿਸ 'ਚ ਤਾਮਿਲਨਾਡੂ ਸਰਕਾਰ ਵੱਲੋਂ ਇਸਲਾਮ ਧਰਮ ਅਪਣਾਉਣ ਵਾਲਿਆਂ ਨੂੰ ਰਾਖਵਾਂਕਰਨ ਦੇਣ ਦੇ ਨੋਟੀਫਿਕੇਸ਼ਨ ਨੂੰ ਰੱਦ ਕੀਤਾ ਗਿਆ ਸੀ।
ਅਦਾਲਤ ਨੇ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ 'ਚ ਦਖਲ ਦੇਣ ਦਾ ਕੋਈ ਆਧਾਰ ਨਹੀਂ ਹੈ। ਸੁਪਰੀਮ ਕੋਰਟ ਨੇ 7 ਅਗਸਤ ਨੂੰ ਰਾਜ ਸਰਕਾਰ ਦੀ ਪਟੀਸ਼ਨ 'ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਰਾਜ ਸਰਕਾਰ ਨੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਰਾਜ ਸਰਕਾਰ ਦੀ ਅਪੀਲ 'ਚ ਕਿਹਾ ਗਿਆ ਹੈ ਕਿ ਵਿਵਾਦਿਤ ਫੈਸਲੇ ਨਾਲ ਅਜਿਹੇ ਮਹੱਤਵਪੂਰਨ ਸਵਾਲ ਖੜ੍ਹੇ ਹੁੰਦੇ ਹੋ ਜੋ, ਇਕ ਮਾਹਿਰ ਕਾਨੂੰਨੀ ਕਮਿਸ਼ਨ ਦੀ ਸਿਫਾਰਿਸ਼ 'ਤੇ ਤਿਆਰ ਕੀਤੀ ਗਈ ਕਾਰਜਕਾਰੀ ਨੀਤੀ 'ਚ ਦਖਲ ਦੇ ਦਾਇਰੇ ਨਾਲ ਜੁੜੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੁੱਤ ਨਹੀਂ ਮੰਨਦਾ ਸੀ ਗੱਲ ਤਾਂ ਪਿਓ ਨੇ ਮਾਰੀ ਝਿੜਕ ! ਗੁੱਸੇ 'ਚ ਆ ਕੇ ਮੁੰਡੇ ਨੇ...
NEXT STORY