ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਨੇ ਅੱਜ ਇਕ ਵੱਡਾ ਫ਼ੈਸਲਾ ਸੁਣਾਇਆ ਕਿ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ ਚੀਫ਼ ਜਸਟਿਸ ਦੀ ਇਕ ਕਮੇਟੀ ਵਲੋਂ ਕੀਤੀ ਜਾਣੀ ਚਾਹੀਦੀ ਹੈ। ਜੇਕਰ ਵਿਰੋਧੀ ਧਿਰ ਦਾ ਨੇਤਾ ਮੌਜੂਦ ਨਹੀਂ ਹੁੰਦਾ ਹੈ ਤਾਂ ਇਹ ਫ਼ੈਸਲਾ ਲੋਕ ਸਭਾ ਵਿਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੇ ਨੇਤਾ ਨੂੰ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ 'ਤੇ ਬਣੀ ਕਮੇਟੀ ਵਿਚ ਲਿਆ ਜਾਵੇਗਾ। ਸੁਪਰੀਮ ਕੋਰਟ ਨੇ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕਰਦਿਆਂ ਇਹ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ- ਵਿਧਾਨ ਸਭਾ ਚੋਣ ਨਤੀਜੇ 2023: ਰੁਝਾਨਾਂ 'ਚ ਤ੍ਰਿਪੁਰਾ 'ਚ ਭਾਜਪਾ ਨੂੰ ਲੀਡ, ਜਾਣੋ ਨਾਗਾਲੈਂਡ ਤੇ ਮੇਘਾਲਿਆ ਦਾ ਹਾਲ
ਸੁਪਰੀਮ ਕੋਰਟ ਨੇ ਕਿਹਾ ਕਿ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਧਾਨ ਮੰਤਰੀ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ ਚੀਫ਼ ਜਸਟਿਸ ਦੀ ਕਮੇਟੀ ਦੀ ਸਿਫ਼ਾਰਸ਼ 'ਤੇ ਰਾਸ਼ਟਰਪਤੀ ਵਲੋਂ ਕੀਤੀ ਜਾਵੇਗੀ। ਕੋਰਟ ਨੇ ਫ਼ੈਸਲਾ ਸੁਣਾਉਂਦਿਆਂ ਚੋਣ ਪ੍ਰਕਿਰਿਆਵਾਂ 'ਚ ਨਿਰਪੱਖਤਾ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਲੋਕਤੰਤਰ ਲੋਕਾਂ ਦੀ ਇੱਛਾ ਨਾਲ ਜੁੜਿਆ ਹੋਇਆ ਹੈ। ਲੋਕਤੰਤਰ 'ਚ ਚੋਣਾਂ 'ਚ ਨਿਰਪੱਖਤਾ ਬਰਕਰਾਰ ਰੱਖੀ ਜਾਣੀ ਚਾਹੀਦੀ ਹੈ ਨਹੀਂ ਤਾਂ ਇਸ ਦੇ ਵਿਨਾਸ਼ਕਾਰੀ ਨਤੀਜੇ ਹੋਣਗੇ।
ਇਹ ਵੀ ਪੜ੍ਹੋ- ਰਾਮ ਰਹੀਮ ਅਸਲੀ ਜਾਂ ਨਕਲੀ ਮਾਮਲਾ: SC ਪੁੱਜਾ ਮਾਮਲਾ, ਹਾਈ ਕੋਰਟ ਨੇ 'ਠੁਕਰਾਈ' ਅਰਜ਼ੀ
ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਨੇ ਕਿਹਾ ਕਿ ਲੋਕਤੰਤਰ ਨਾਜ਼ੁਕ ਹੈ ਅਤੇ ਕਾਨੂੰਨ ਦੇ ਸ਼ਾਸਨ 'ਤੇ ਬਿਆਨਬਾਜ਼ੀ ਇਸ ਲਈ ਨੁਕਸਾਨਦੇਹ ਹੋ ਸਕਦੀ ਹੈ। ਭਾਰਤੀ ਚੋਣ ਕਮਿਸ਼ਨ (ECI) ਇਕ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕੰਮ ਕਰਨ ਲਈ ਪਾਬੰਦ ਹੈ, ਇਸ ਨੂੰ ਸੰਵਿਧਾਨਕ ਢਾਂਚੇ ਦੇ ਅੰਦਰ ਕੰਮ ਕਰਨਾ ਚਾਹੀਦਾ ਹੈ।
ਸਿਸੋਦੀਆ-ਜੈਨ ਦੀ ਜਗ੍ਹਾ ਲੈਣਗੇ ਆਤਿਸ਼ੀ ਤੇ ਭਾਰਦਵਾਜ, LG ਸਕਸੈਨਾ ਨੇ ਰਾਸ਼ਟਰਪਤੀ ਨੂੰ ਭੇਜੀ ਸ਼ਿਫ਼ਾਰਿਸ਼
NEXT STORY