ਨਵੀਂ ਦਿੱਲੀ (ਏਜੰਸੀ)- ਸੁਪਰੀਮ ਕੋਰਟ ਨੇ ਮੰਗਲਵਾਰ ਕਿਹਾ ਕਿ ਚੋਣ ਲੜ ਰਹੇ ਉਮੀਦਵਾਰਾਂ ਨੂੰ ਆਪਣੀ ਜਾਂ ਆਪਣੇ ਪਰਿਵਾਰ ਦੀ ਮਲਕੀਅਤ ਵਾਲੀ ਹਰ ਉਸ ਜਾਇਦਾਦ ਦੇ ਵੇਰਵਿਆਂ ਦਾ ਖੁਲਾਸਾ ਕਰਨ ਦੀ ਲੋੜ ਨਹੀਂ ਜੋ ਵੋਟ ਪਾਉਣ ਦੇ ਫੈਸਲੇ ਨੂੰ ਪ੍ਰਭਾਵਿਤ ਨਾ ਕਰਦੀ ਹੋਵੇ। ਜਸਟਿਸ ਅਨਿਰੁਧ ਬੋਸ ਤੇ ਜਸਟਿਸ ਪੀ. ਵੀ. ਸੰਜੇ ਕੁਮਾਰ ਨੇ 2019 ਦੀਆਂ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਤੇਜੂ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤਣ ਵਾਲੇ ਕਰੀਖੋ ਕ੍ਰੀ ਦੀ ਚੋਣ ਦੀ ਜਾਇਜ਼ਤਾ ਦੀ ਪੁਸ਼ਟੀ ਇਕ ਸਪੱਸ਼ਟੀਕਰਨ ਨਾਲ ਕਰਦੇ ਹੋਏ ਇਹ ਟਿੱਪਣੀ ਕੀਤੀ। ਬੈਂਚ ਨੇ ਗੁਹਾਟੀ ਹਾਈ ਕੋਰਟ ਦੇ ਉਸ ਫੈਸਲੇ ਨੂੰ ਪਲਟ ਦਿੱਤਾ, ਜਿਸ ਨੇ ਕਰੀਖੋ ਦੀ ਚੋਣ ਨੂੰ ਅਯੋਗ ਕਰਾਰ ਦਿੱਤਾ ਸੀ।
ਸਿਖਰਲੀ ਅਦਾਲਤ ਨੇ ਸਪੱਸ਼ਟ ਕੀਤਾ ਕਿ ਕਿਉਂਕਿ ਇਹ ਕੇਸ ਦੇ ਤੱਥਾਂ ਅਤੇ ਹਾਲਾਤ ’ਤੇ ਆਧਾਰਿਤ ਹੈ, ਇਸ ਲਈ ਇਸ ਦੇ ਹੁਕਮ ਨੂੰ ਉਦਾਹਰਣ ਵਜੋਂ ਨਹੀਂ ਮੰਨਿਆ ਜਾਵੇਗਾ। ਕਿਸੇ ਵੀ ਵੋਟਰ ਨੂੰ ਕਿਸੇ ਉਮੀਦਵਾਰ ਦੇ ਨਿੱਜੀ ਜੀਵਨ ’ਚ ਝਾਕਣ ਦਾ ਅਧਿਕਾਰ ਨਹੀਂ ਹੈ। ਉਮੀਦਵਾਰ ਨੂੰ ਸਿਰਫ ਉਹੀ ਜਾਇਦਾਦ ਦਾ ਖੁਲਾਸਾ ਕਰਨ ਦੀ ਲੋੜ ਹੈ, ਜਿਸ ਰਾਹੀਂ ਪੋਲਿੰਗ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੋਵੇ।
ਸੁਪਰੀਮ ਕੋਰਟ ਨੇ ਕੀ ਕਿਹਾ?
ਸੁਪਰੀਮ ਕੋਰਟ ਨੇ ਕਿਹਾ ਕਿ ਉਮੀਦਵਾਰ ਲਈ ਕੱਪੜੇ, ਜੁੱਤੀਆਂ, ਕ੍ਰਾਕਰੀ, ਸਟੇਸ਼ਨਰੀ ਤੇ ਫਰਨੀਚਰ ਵਰਗੀ ਹਰ ਵਸਤੂ ਦਾ ਐਲਾਨ ਕਰਨਾ ਜ਼ਰੂਰੀ ਨਹੀਂ ਪਰ ਜੇ ਕੋਈ ਕੀਮਤੀ ਚੀਜ਼ ਜੋ ਜਾਇਦਾਦ ਬਣ ਜਾਂਦੀ ਹੈ, ਦਾ ਖੁਲਾਸਾ ਕਰਨਾ ਜ਼ਰੂਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇਸ ਵਾਰ ਕੁਝ ਦੇਰ ਨਾਲ ਆਏਗਾ ਮਾਨਸੂਨ ਪਰ ਮੀਂਹ ਆਮ ਰਹਿਣ ਦੀ ਸੰਭਾਵਨਾ
NEXT STORY