ਨਵੀਂ ਦਿੱਲੀ- ਸੁਪਰੀਮ ਕੋਰਟ ਆਵਾਰਾ ਕੁੱਤਿਆਂ ਵੱਲੋਂ ਕੀਤੇ ਜਾ ਰਹੇ ਹਮਲਿਆਂ ਅਤੇ ਰੇਬੀਜ਼ ਦੇ ਵਧ ਰਹੇ ਮਾਮਲਿਆਂ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਅਦਾਲਤ ਨੇ ਮੀਡੀਆ ਵਿਚ ਆਈ ਇਕ ਹੈਰਾਨ ਕਰ ਦੇਣ ਵਾਲੀ ਰਿਪੋਰਟ 'ਤੇ ਖ਼ੁਦ ਨੋਟਿਸ ਲਿਆ ਅਤੇ ਕਿਹਾ ਕਿ ਖ਼ਬਰ 'ਚ ਕੁਝ "ਚਿੰਤਾਜਨਕ ਅਤੇ ਪਰੇਸ਼ਾਨ ਕਰਨ ਵਾਲੇ" ਅੰਕੜੇ ਹਨ। ਇਹ ਮਾਮਲਾ ਇਕ ਅੰਗਰੇਜ਼ੀ ਅਖ਼ਬਰ ਦੇ ਦਿੱਲੀ ਐਡੀਸ਼ਨ 'ਚ ਛਪੀ ਇਕ ਖ਼ਬਰ ਨਾਲ ਜੁੜਿਆ ਹੋਇਆ ਹੈ, ਜਿਸ 'ਚ ਰਾਸ਼ਟਰੀ ਰਾਜਧਾਨੀ ਵਿਚ ਇਕ ਪਾਗਲ ਆਵਾਰਾ ਕੁੱਤੇ ਦੇ ਹਮਲੇ 'ਚ 6 ਸਾਲਾ ਬੱਚੀ ਦੀ ਮੌਤ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ।
ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਆਰ. ਮਹਾਦੇਵਨ ਦੀ ਬੈਂਚ ਨੇ ਕਿਹਾ ਕਿ ਇਹ ਖ਼ਬਰ "ਬਹੁਤ ਹੀ ਪਰੇਸ਼ਾਨੀ ਵਾਲੀ ਅਤੇ ਚਿੰਤਾਜਨਕ ਹੈ" ਅਤੇ ਖ਼ਬਰ ਵਿਚ ਦਿੱਤੇ ਅੰਕੜੇ ਅਤੇ ਤੱਥ ਡਰਾਉਣੇ ਹਨ। ਖ਼ਬਰ 'ਚ ਦੱਸਿਆ ਗਿਆ ਸੀ ਕਿ ਹਰ ਰੋਜ਼ ਦਿੱਲੀ ਅਤੇ ਇਸ ਦੇ ਨੇੜੇ-ਤੇੜੇ ਦੇ ਇਲਾਕਿਆਂ 'ਚ ਕੁੱਤਿਆਂ ਦੇ ਕੱਟਣ ਦੇ ਸੈਂਕੜੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨਾਲ ਰੇਬਿਜ਼ ਹੋ ਰਿਹਾ ਹੈ ਅਤੇ ਬੱਚੇ ਤੇ ਬਜ਼ੁਰਗ ਇਸ ਭਿਆਨਕ ਬੀਮਾਰੀ ਦਾ ਸ਼ਿਕਾਰ ਹੋ ਰਹੇ ਹਨ।
ਅਦਾਲਤ ਨੇ ਕੀ ਕਿਹਾ?
ਬੈਂਚ ਨੇ ਕਿਹਾ,''ਅਸੀਂ ਇਸ ਸਮਾਚਾਰ 'ਤੇ ਖ਼ੁਦ ਨੋਟਿਸ ਲੈਂਦੇ ਹਾਂ।'' ਅਦਾਲਤ ਨੇ ਰਜਿਸਟਰੀ ਨੂੰ ਨਿਰਦੇਸ਼ ਦਿੱਤਾ ਕਿ ਇਸ ਖ਼ਬਰ ਨੂੰ ਜਨਹਿੱਤ 'ਚ ਖੁਦਮੁਖਤਿਆਰੀ ਪਟੀਸ਼ਨ ਵਜੋਂ ਦਰਜ ਕੀਤਾ ਜਾਵੇ ਅਤੇ ਇਹ ਮਾਮਲਾ ਚੀਫ਼ ਜਸਟਿਸ ਦੇ ਸਾਹਮਣੇ ਪੇਸ਼ ਕੀਤਾ ਜਾਵੇ ਤਾਂ ਜੋ ਉਚਿਤ ਹੁਕਮ ਜਾਰੀ ਕੀਤੇ ਜਾ ਸਕਣ। 15 ਜੁਲਾਈ 2025 ਨੂੰ ਇਕ ਹੋਰ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੇ ਨੋਇਡਾ ਦੀ ਇਕ ਪਟੀਸ਼ਨ 'ਤੇ ਵੀ ਸਖ਼ਤ ਟਿੱਪਣੀ ਕੀਤੀ ਸੀ। ਇਸ ਪਟੀਸ਼ਨ 'ਚ ਦੱਸਿਆ ਗਿਆ ਸੀ ਕਿ ਆਵਾਰਾ ਕੁੱਤਿਆਂ ਨੂੰ ਖਾਣਾ ਦੇਣ ਵਾਲੇ ਲੋਕਾਂ ਨੂੰ ਤੰਗ ਕੀਤਾ ਜਾ ਰਿਹਾ ਹੈ। ਜਦੋਂ ਅਦਾਲਤ ਨੇ ਪੁੱਛਿਆ, "ਤੁਸੀਂ ਇਨ੍ਹਾਂ ਨੂੰ ਆਪਣੇ ਘਰ 'ਚ ਖਾਣਾ ਕਿਉਂ ਨਹੀਂ ਦਿੰਦੇ?" ਅਦਾਲਤ ਨੇ ਪਟੀਸ਼ਨਕਰਤਾ ਦੇ ਵਕੀਲ ਨੂੰ ਕਿਹਾ, "ਕੀ ਸਾਨੂੰ ਇਨ੍ਹਾਂ ਵੱਡੇ ਦਿਲ ਵਾਲਿਆਂ ਲਈ ਹਰ ਗਲੀ, ਹਰ ਸੜਕ ਖੁੱਲ੍ਹੀ ਛੱਡ ਦੇਣੀ ਚਾਹੀਦੀ ਹੈ? ਜਾਨਵਰਾਂ ਲਈ ਤਾਂ ਥਾਂ ਹੀ ਥਾਂ ਹੈ, ਪਰ ਇਨਸਾਨਾਂ ਲਈ ਕੋਈ ਥਾਂ ਨਹੀਂ ਹੈ? ਤੁਸੀਂ ਉਨ੍ਹਾਂ ਨੂੰ ਆਪਣੇ ਘਰ 'ਚ ਖਾਣਾ ਕਿਉਂ ਨਹੀਂ ਦਿੰਦੇ? ਤੁਹਾਨੂੰ ਕੋਈ ਨਹੀਂ ਰੋਕ ਰਿਹਾ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਦੇਸ਼ 'ਚ ਲਾਗੂ ਹੋਵੇਗਾ ਆਯੁਸ਼ਮਾਨ ਸਕੂਲ ਮਿਸ਼ਨ : 26 ਕਰੋੜ ਸਕੂਲੀ ਬੱਚਿਆਂ ਨੂੰ ਹੋਵੇਗਾ ਲਾਭ
NEXT STORY