ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਅੱਜ ਯਾਨੀ ਮੰਗਲਵਾਰ ਨੂੰ ਐੱਸ.ਵਾਈ.ਐੱਲ. (ਸਤਲੁਜ-ਯਮੁਨਾ ਲਿੰਕ) ਨਹਿਰ ਮੁੱਦੇ 'ਤੇ ਸੁਣਵਾਈ ਕਰਦੇ ਹੋਏ ਇਕ ਨਿਰਦੇਸ਼ ਜਾਰੀ ਕੀਤਾ ਹੈ। ਕੋਰਟ ਨੇ ਸੁਣਵਾਈ ਦੌਰਾਨ ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਬੈਠਕ ਕਰਨ ਲਈ ਕਿਹਾ ਹੈ। ਕੋਰਟ ਨੇ ਕਿਹਾ ਕਿ ਜੇਕਰ ਮੀਟਿੰਗ ਨਾਲ ਕੋਈ ਨਤੀਜਾ ਨਹੀਂ ਨਿਕਲਦਾ ਤਾਂ ਆਦੇਸ਼ ਜਾਰੀ ਕੀਤਾ ਜਾਵੇ। ਇਸ ਮਾਮਲੇ 'ਤੇ ਅਗਲੀ ਸੁਣਵਾਈ 3 ਸਤੰਬਰ ਨੂੰ ਕੀਤੀ ਜਾਵੇਗੀ। ਪੰਜਾਬ ਸੁਪਰੀਮ ਕੋਰਟ ਦੇ ਫੈਸਲੇ 'ਤੇ ਅਮਲ ਲਈ ਤਿਆਰ ਨਹੀਂ ਹੈ।
ਪੰਜਾਬ ਦੇ ਮੁੱਖ ਮੰਤਰੀ ਨੇ ਸੁਪਰੀਮ ਕੋਰਟ ਦੇ ਫੈਸਲੇ ਦੇ ਸਮੇਂ ਕਾਫੀ ਵਿਰੋਧ ਕੀਤਾ ਸੀ। ਉਦੋਂ ਦੇ ਚੀਫ ਜਸਟਿਸ ਤੀਰਥ ਸਿੰਘ ਠਾਕੁਰ ਨੇ ਕੇਂਦਰ ਸਰਕਾਰ ਨੂੰ ਮੀਟਿੰਗ ਆਯੋਜਿਤ ਕਰਨ ਲਈ ਕਿਹਾ ਸੀ ਪਰ ਹਾਲੇ ਤੱਕ ਕੋਈ ਮੀਟਿੰਗ ਨਹੀਂ ਹੋ ਸਕੀ ਹੈ। ਇਕ ਵਾਰ ਫਿਰ ਸੁਪਰੀਮ ਕੋਰਟ ਨੇ ਚਿਤਾਵਨੀ ਦੇ ਨਾਲ ਕੇਂਦਰ ਸਰਕਾਰ ਨੂੰ ਹਰਿਆਣਾ ਅਤੇ ਪੰਜਾਬ ਸਰਕਾਰ ਨਾਲ ਬੈਠਕ ਕਰ ਕੇ ਫੈਸਲਾ ਲਾਗੂ ਕਰਨ ਲਈ ਕਿਹਾ ਹੈ, ਨਹੀਂ ਤਾਂ ਕੋਰਟ ਆਪਣੇ ਅਨੁਸਾਰ ਇਸ ਨੂੰ ਲਾਗੂ ਕਰਵਾਏਗਾ।
ਅਯੁੱਧਿਆ ਵਿਵਾਦ : ਪਟੀਸ਼ਨਕਰਤਾ ਦੀ ਸੁਪਰੀਮ ਕੋਰਟ ਤੋਂ ਤੁਰੰਤ ਸੁਣਵਾਈ ਕਰਨ ਦੀ ਮੰਗ
NEXT STORY