ਨਵੀਂ ਦਿੱਲੀ - ਦਿੱਲੀ ’ਚ 33 ਲੱਖ ਵੋਟਰਾਂ ਨੂੰ ਨੋਟਿਸ ਭੇਜਣ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ। ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਕਿਹਾ ਕਿ ਵਿਸ਼ੇਸ਼ ਤੀਬਰ ਸਮੀਖਿਆ (ਐੱਸ. ਆਈ. ਆਰ.) ਤਹਿਤ ਲੋਕਾਂ ਨੂੰ ‘ਲੱਗਭਗ ਮਕੈਨੀਕਲ ਤਰੀਕੇ’ ਨਾਲ ਨੋਟਿਸ ਭੇਜੇ ਜਾ ਰਹੇ ਹਨ, ਇਸ ਲਈ ਉਸ ਨੂੰ ਕੁਝ ਵਾਧੂ ਸੁਰੱਖਿਆ ਉਪਾਅ ਲੱਭਣੇ ਚਾਹੀਦੇ ਹਨ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਕਮਿਸ਼ਨ ਨੂੰ ਕਿਹਾ ਕਿ ‘ਤਰਕਪੂਰਨ ਖਾਮੀ’ ਦੀ ਪਛਾਣ ਕਰਨ ਬਾਰੇ ਸਪੱਸ਼ਟੀਕਰਨ ਦੀ ਲੋੜ ਹੈ।
ਬੈਂਚ ਇਕ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ, ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਚੋਣ ਕਮਿਸ਼ਨ ਅਤੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾਣ ਦੇ ਵਿਸ਼ੇਸ਼ ਕਾਰਨਾਂ ਦਾ ਸਹੀ ਤਰੀਕੇ ਨਾਲ ਖੁਲਾਸਾ ਨਹੀਂ ਕਰ ਸਕੇ ਹਨ।
ਸੁਣਵਾਈ ਦੌਰਾਨ ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ 33 ਲੱਖ ਤੋਂ ਵੱਧ ਵੋਟਰਾਂ ਨੂੰ ਮਾਮੂਲੀ ਕਾਰਨਾਂ ਦੇ ਆਧਾਰ ’ਤੇ ਨੋਟਿਸ ਜਾਰੀ ਕੀਤੇ ਗਏ ਹਨ। ਸੀਨੀਅਰ ਵਕੀਲ ਡੀ. ਐੱਸ. ਨਾਇਡੂ ਨੇ ਇਸ ਦਲੀਲ ਦਾ ਵਿਰੋਧ ਕਰਦਿਆਂ ਕਿਹਾ ਕਿ ਪਟੀਸ਼ਨਰਾਂ ਨੇ ਕਿਸੇ ਵੀ ਵਿਸ਼ੇਸ਼ ਮਾਮਲੇ ਦਾ ਜ਼ਿਕਰ ਨਹੀਂ ਕੀਤਾ ਹੈ।
ਖਰੜਾ ਵੋਟਰ ਸੂਚੀ ’ਚੋਂ 47 ਲੱਖ ਵੋਟਰਾਂ ਦੇ ਨਾਂ ਹਟਾਏ
ਨਾਇਡੂ ਨੇ ਕਿਹਾ ਕਿ ਕਮਿਸ਼ਨ ਨੇ ਹਾਲ ਹੀ ਵਿਚ ਇਕ ਪ੍ਰੈੱਸ ਨੋਟ ਜਾਰੀ ਕੀਤਾ ਹੈ ਅਤੇ ਉਨ੍ਹਾਂ ਮੁੱਦਿਆਂ ’ਤੇ ਸਥਿਤੀ ਸਪੱਸ਼ਟ ਕੀਤੀ ਹੈ, ਜੋ ਪਟੀਸ਼ਨਰਾਂ ਨੇ ਉਠਾਏ ਹਨ। ਇਸ ਤੋਂ ਬਾਅਦ ਬੈਂਚ ਨੇ ਪੁੱਛਿਆ ਕਿ ਵੱਡੀ ਗਿਣਤੀ ਵਿਚ ਜਾਰੀ ਕੀਤੇ ਗਏ ਨੋਟਿਸਾਂ ਲਈ ਕਿੰਨੇ ਬੂਥ ਲੈਵਲ ਅਧਿਕਾਰੀਆਂ (ਬੀ. ਐੱਲ. ਓ.) ਨੂੰ ਤਾਇਨਾਤ ਕੀਤਾ ਗਿਆ ਹੈ। ਨਾਇਡੂ ਨੇ ਦੱਸਿਆ ਕਿ ਇਸ ਪ੍ਰਕਿਰਿਆ ਲਈ ਲੱਗਭਗ 14,000-15,000 ਬੀ. ਐੱਲ. ਓ. ਅਤੇ 1,200 ਇਲੈਕਟੋਰਲ ਰਜਿਸਟ੍ਰੇਸ਼ਨ ਅਧਿਕਾਰੀਆਂ (ਈ. ਆਰ. ਓ.) ਨੂੰ ਤਾਇਨਾਤ ਕੀਤਾ ਗਿਆ ਹੈ। ਕਮਿਸ਼ਨ ਨੇ 31 ਅਗਸਤ ਨੂੰ ਖਰੜਾ ਵੋਟਰ ਸੂਚੀ ਜਾਰੀ ਕੀਤੀ ਸੀ, ਜਿਸ ਵਿਚ ਕੁੱਲ 1.45 ਕਰੋੜ ਵੋਟਰਾਂ ਵਿਚੋਂ 47 ਲੱਖ ਵੋਟਰਾਂ ਦੇ ਨਾਂ ਹਟਾ ਦਿੱਤੇ ਗਏ ਸਨ।
ਪੂਜਾ ਦੌਰਾਨ ਹੋਏ ਵਿਵਾਦ ਤੋਂ ਬਾਅਦ ਪਤਨੀ ਤੇ 2 ਪੁਜਾਰੀਆਂ ਦਾ ਗੋਲੀ ਮਾਰ ਕੇ ਕਤਲ
NEXT STORY