ਨਵੀਂ ਦਿੱਲੀ— ਸੁਪਰੀਮ ਕੋਰਟ 'ਟਿਕ ਟਾਕ' ਐਪ 'ਤੇ ਪਾਬੰਦੀ ਸੰਬੰਧੀ ਮਦਰਾਸ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ 15 ਅਪ੍ਰੈਲ ਨੂੰ ਕਰੇਗਾ। ਕੋਰਟ ਨੇ 'ਟਿਕ ਟਾਕ' ਐਪ ਬਣਾਉਣ ਵਾਲੀ ਚੀਨ ਦੀ ਕੰਪਨੀ 'ਬਾਈਟਡਾਂਸ' ਦੀ ਪਟੀਸ਼ਨ ਦੀ ਸੁਣਵਾਈ ਲਈ 15 ਅਪ੍ਰੈਲ ਦੀ ਤਾਰੀਕ ਤੈਅ ਕੀਤੀ।
ਦੱਸਣਯੋਗ ਹੈ ਕਿ ਮਦਰਾਸ ਹਾਈ ਕੋਰਟ ਦੀ ਮਦੁਰੈ ਬੈਂਚ ਨੇ 3 ਅਪ੍ਰੈਲ ਨੂੰ ਇਸ ਐਪ ਰਾਹੀਂ ਅਸ਼ਲੀਲ ਅਤੇ ਗਲਤ ਸਮੱਗਰੀ ਪਰੋਸੇ ਜਾਣ ਦੀ ਚਿੰਤਾ ਜ਼ਾਹਰ ਕਰਦੇ ਹੋਏ ਕੇਂਦਰ ਨੂੰ 'ਟਿਕ ਟਾਕ' ਐਪ 'ਤੇ ਪਾਬੰਦੀ ਲਗਾਉਣ ਦਾ ਨਿਰਦੇਸ਼ ਦਿੱਤਾ ਸੀ, ਜਿਸ ਨੂੰ ਐਪ ਕੰਪਨੀ ਨੇ ਕੋਰਟ 'ਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਮੀਡੀਆ ਨੂੰ 'ਟਿਕ ਟਾਕ' 'ਤੇ ਬਣਾਈ ਗਈ ਵੀਡੀਓ ਕਲਿੱਪ ਦਾ ਪ੍ਰਸਾਰਨ ਨਾ ਕਰਨ ਦਾ ਨਿਰਦੇਸ਼ ਦਿੱਤਾ। ਐਪ ਰਾਹੀਂ ਉਪਯੋਗਕਰਤਾ ਛੋਟੇ ਵੀਡੀਓ ਬਣਾਉਂਦੇ ਹਨ ਅਤੇ ਉਨਾਂ ਨੂੰ ਸਾਂਝਾ ਕਰਦੇ ਹਨ।
ਸਹੁਰਿਆਂ ਵਲੋਂ ਸਤਾਈਆਂ ਔਰਤਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ
NEXT STORY