ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਅਦਾਲਤੀ ਕਾਰਵਾਈ ਦੌਰਾਨ ਇਕ ਮਹਿਲਾ ਵਕੀਲ ਵਿਰੁੱਧ ਕਰਨਾਟਕ ਹਾਈ ਕੋਰਟ ਦੇ ਜੱਜ ਦੀਆਂ ਕਥਿਤ ਵਿਵਾਦਪੂਰਨ ਅਤੇ ਇਤਰਾਜ਼ਯੋਗ ਟਿੱਪਣੀਆਂ ਦਾ ਖ਼ੁਦ ਨੋਟਿਸ ਲਿਆ।
ਅਦਾਲਤੀ ਕਾਰਵਾਈ ਦੌਰਾਨ ਹਾਈ ਕੋਰਟ ਦੇ ਜੱਜ ਵੇਦਵਿਆਸਾਚਾਰੀਆ ਸ਼੍ਰੀਸ਼ਾਨੰਦ ਦੀਆਂ ਟਿੱਪਣੀਆਂ ਦਾ ਨੋਟਿਸ ਲੈਂਦਿਆਂ ਚੀਫ ਜਸਟਿਸ ਡੀ. ਵਾਈ. ਚੰਦਰਚੂੜ ਅਤੇ ਸੀਨੀਅਰ ਜੱਜਾਂ ਦੀ 5 ਮੈਂਬਰੀ ਬੈਂਚ ਬੈਠੀ। ਬੈਂਚ ਨੇ ਜੱਜ ਦੀ ਟਿੱਪਣੀ ’ਤੇ ਹਾਈ ਕੋਰਟ ਤੋਂ ਰਿਪੋਰਟ ਮੰਗੀ ਹੈ। ਚੀਫ ਜਸਟਿਸ ਨੇ ਕਿਹਾ ਕਿ ਅਦਾਲਤ ਦੀ ਕਾਰਵਾਈ ਦੌਰਾਨ ਕਰਨਾਟਕ ਹਾਈ ਕੋਰਟ ਦੇ ਜੱਜ ਦੀ ਟਿੱਪਣੀ ਬਾਰੇ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਗਿਆ ਹੈ।
ਅਸੀਂ ਕਰਨਾਟਕ ਹਾਈ ਕੋਰਟ ਨੂੰ ਅਪੀਲ ਕਰਦੇ ਹਾਂ ਕਿ ਹਾਈ ਕੋਰਟ ਦੇ ਚੀਫ ਜਸਟਿਸ ਤੋਂ ਹਦਾਇਤਾਂ ਲੈ ਕੇ ਰਿਪੋਰਟ ਪੇਸ਼ ਕੀਤੀ ਜਾਵੇ। ਬੈਂਚ ਵਿਚ ਜਸਟਿਸ ਸੰਜੀਵ ਖੰਨਾ, ਜਸਟਿਸ ਬੀ. ਆਰ. ਗਵਈ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਰਿਸ਼ੀਕੇਸ਼ ਰਾਏ ਸ਼ਾਮਲ ਸਨ।
ਸ਼ਰਾਬ ਦੇ ਨਸ਼ੇ 'ਚ ਪੁਲਸ SI ਨੇ ਮਹਿਲਾ ਟੀਚਰ ਦਾ ਕੀਤਾ ਜਿਨਸੀ ਸ਼ੋਸ਼ਣ, ਮਿਲੀ ਇਹ ਸਜ਼ਾ
NEXT STORY