ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਯਾਸੀਨ ਮਲਿਕ ਖ਼ਿਲਾਫ਼ ਅਗਵਾ ਮਾਮਲੇ ’ਚ ਸੁਣਵਾਈ ਕਰਦੇ ਹੋਏ ਵੀਰਵਾਰ ਨੂੰ ਟਿੱਪਣੀ ਕੀਤੀ ਕਿ ਅਜਮਲ ਕਸਾਬ ਨੂੰ ਵੀ ਸਾਡੇ ਦੇਸ਼ ’ਚ ਨਿਰਪੱਖ ਸੁਣਵਾਈ ਦਾ ਮੌਕਾ ਮਿਲਿਆ ਸੀ। ਅਦਾਲਤ ਨੇ ਇਹ ਵੀ ਸੰਕੇਤ ਦਿੱਤਾ ਕਿ ਉਹ ਇਸ ਮਾਮਲੇ ’ਚ ਸੁਣਵਾਈ ਲਈ ਤਿਹਾੜ ਜੇਲ੍ਹ ’ਚ ਇਕ ਕੋਰਟ ਰੂਮ ਸਥਾਪਤ ਕਰ ਸਕਦੀ ਹੈ।
ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ
ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਜੰਮੂ ਦੀ ਇਕ ਹੇਠਲੀ ਅਦਾਲਤ ਦੇ 20 ਸਤੰਬਰ 2022 ਦੇ ਹੁਕਮ ਦੇ ਖ਼ਿਲਾਫ਼ ਸੀ.ਬੀ.ਆਈ. ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ ਜਿਸ ’ਚ ਤਿਹਾੜ ਜੇਲ੍ਹ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਮਲਿਕ ਨੂੰ ਤਤਕਾਲੀ ਗ੍ਰਹਿ ਮੰਤਰੀ ਮੁਫਤੀ ਮੁਹੰਮਦ ਸਈਦ ਦੀ ਬੇਟੀ ਰੂਬੀਆ ਸਈਦ ਨੂੰ ਅਗਵਾ ਕਰਨ ਦੇ ਮਾਮਲੇ ’ਚ ਇਸਤਗਾਸਾ ਪੱਖ ਦੇ ਗਵਾਹਾਂ ਨਾਲ ਬਹਿਸ ਲਈ ਨਿੱਜੀ ਤੌਰ ’ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ 'ਚ ਲਗਾਤਾਰ ਖਰਾਬ ਹੋ ਰਹੀ ਹਵਾ, ਸਾਹ ਲੈਣ 'ਚ ਹੋਇਆ ਔਖਾ
NEXT STORY