ਨਵੀਂ ਦਿੱਲੀ/ਚੰਡੀਗੜ੍ਹ- ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ 'ਤੇ ਕਾਂਗਰਸੀ ਬੁਲਾਰੇ ਰਣਦੀਪ ਸਿੰਘ ਸੂਰਜੇਵਾਲ ਨੇ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਹਰਿਆਣਾ ਅਤੇ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਨਾਲ ਕਾਂਗਰਸ ਗਠਜੋੜ ਨਹੀਂ ਕਰੇਗੀ। ਉਨ੍ਹਾਂ ਨੇ ਦਿੱਲੀ 'ਚ 'ਆਪ' ਅਤੇ ਕਾਂਗਰਸ ਦੇ ਗਠਜੋੜ 'ਤੇ ਕਿਹਾ ਹੈ ਕਿ ਇਸ ਦੇ ਲਈ ਇੰਤਜ਼ਾਰ ਕਰਨਾ ਹੋਵੇਗਾ।
ਰਿਪੋਰਟ ਮੁਤਾਬਕ ਕਾਂਗਰਸ ਦੇ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸੂਰਜੇਵਾਲ ਨੇ ਅੱਜ ਪਾਰਟੀ ਦਫਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕਾਂਗਰਸ ਪਾਰਟੀ ਪੰਜਾਬ ਅਤੇ ਹਰਿਆਣਾ 'ਚ ਕਿਸੇ ਵੀ ਹੋਰ ਪਾਰਟੀ ਨਾਲ ਕੋਈ ਗਠਜੋੜ ਨਹੀਂ ਕਰੇਗੀ ਅਤੇ ਜੇਕਰ ਦਿੱਲੀ ਦੀ ਗੱਲ ਕਰੀਏ ਤਾਂ 2-3 ਦਿਨਾਂ 'ਚ ਇਸ ਬਾਰੇ ਵੀ ਗੱਲ ਸਾਫ ਹੋ ਜਾਵੇਗੀ।
ਦਿੱਲੀ-ਭੁਵਨੇਸ਼ਵਰ ਜਾ ਰਹੀ ਐਕਸਪ੍ਰੈਸ ਟ੍ਰੇਨ 'ਚ ਖਰਾਬ ਖਾਣਾ ਖਾਣ ਨਾਲ ਯਾਤਰੀ ਬੀਮਾਰ
NEXT STORY