ਬਲੀਆ- ਭਾਜਪਾ ਵਿਧਾਇਕ ਸੁਰੇਂਦਰ ਸਿੰਘ ਨੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਹੋ ਰਹੇ ਦੇਸ਼ਵਿਆਪੀ ਕਿਸਾਨ ਅੰਦੋਲਨ ਨੂੰ 'ਦੇਸ਼ ਵਿਰੋਧੀ ਤਾਕਤਾਂ ਵਲੋਂ ਪ੍ਰਾਯੋਜਿਤ (ਸਪਾਂਸਰ) ਧਰਨਾ' ਕਰਾਰ ਦਿੰਦੇ ਹੋਏ ਦਾਅਵਾ ਕੀਤਾ ਕਿ ਇਸ ਅੰਦੋਲਨ ਨੂੰ ਵਿਦੇਸ਼ਾਂ ਤੋਂ ਪੈਸਾ ਮਿਲ ਰਿਹਾ ਹੈ। ਜ਼ਿਲ੍ਹੇ ਦੇ ਬੈਰੀਆ ਖੇਤਰ ਦੇ ਭਾਜਪਾ ਵਿਧਾਇਕ ਸਿੰਘ ਨੇ ਵੀਰਵਾਰ ਰਾਤ ਆਪਣੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ,''ਕਿਸਾਨ ਅੰਦੋਲਨ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਦੇਸ਼ ਵਿਰੋਧੀ ਤਾਕਤਾਂ ਵਲੋਂ ਪ੍ਰਾਯੋਜਿਤ ਧਰਨਾ ਹੈ ਅਤੇ ਇਸ ਨੂੰ ਵਿਦੇਸ਼ਾਂ ਤੋਂ ਪੈਸਾ ਮਿਲ ਰਿਹਾ ਹੈ।'' ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਜਿਸ ਤਰ੍ਹਾਂ ਨਾਲ ਵਿਦੇਸ਼ੀ ਤਾਕਤਾਂ ਸ਼ਾਹੀਨ ਬਾਗ਼ 'ਚ ਅੰਦੋਲਨ ਨੂੰ ਹਵਾ ਦੇ ਰਹੀਆਂ ਸਨ, ਉਸੇ ਤਰ੍ਹਾਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਹੋ ਰਹੇ ਦੇਸ਼ਵਿਆਪੀ ਕਿਸਾਨ ਅੰਦੋਲਨ ਨੂੰ ਵਿਦੇਸ਼ੀ ਤਾਕਤਾਂ ਹਵਾ ਦੇ ਰਹੀਆਂ ਹਨ।''
ਇਹ ਵੀ ਪੜ੍ਹੋ : ਧੀਆਂ ਦੇ ਜਜ਼ਬੇ ਨੂੰ ਸਲਾਮ: ਚੁੱਲ੍ਹੇ-ਚੌਕੇ ਨਾਲ ਸੰਭਾਲ ਰਹੀਆਂ ਨੇ ਖੇਤਾਂ ਦੀ ‘ਕਮਾਨ’
ਸਿੰਘ ਨੇ ਦੋਸ਼ ਲਗਾਇਆ,''ਵਿਦੇਸ਼ੀ ਤਾਕਤਾਂ ਅੰਦੋਲਨ ਦੀ ਆੜ 'ਚ ਦੇਸ਼ ਨੂੰ ਅਸਥਿਰ ਕਰਨਾ ਚਾਹੁੰਦੀਆਂ ਹਨ। ਅੰਦੋਲਨ 'ਚ ਖਾਲਿਸਤਾਨੀ ਚਿੰਤਨ ਵਾਲੇ ਹੀ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ।'' ਉਨ੍ਹਾਂ ਨੇ ਕਿਹਾ,''ਸਰਕਾਰ ਨੂੰ ਦੇਸ਼ ਵਿਰੋਧੀ ਸੋਚ ਰੱਖਣ ਵਾਲੀਆਂ ਤਾਕਤਾਂ ਨੂੰ ਕੁਚਲਦੇ ਹੋਏ ਅੰਦੋਲਨ ਨੂੰ ਕੁਚਲਣਾ ਚਾਹੀਦਾ ਅਤੇ ਅਜਿਹੇ ਲੋਕਾਂ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ।''
ਇਹ ਵੀ ਪੜ੍ਹੋ : ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਡੇਰੇ, ਜਾਣੋ ਕਿਉਂ ਸੁਰਖੀਆਂ ’ਚ ਬਣੀ ‘ਸਿੰਘੂ ਸਰਹੱਦ’
ਜੈਰਾਮ ਠਾਕੁਰ ਨੇ ਹਿਮਾਚਲ 'ਚ ਭਾਜਪਾ ਦੇ 3 ਸਾਲ ਪੂਰੇ ਹੋਣ ਮੌਕੇ ਪ੍ਰੋਗਰਾਮ ਲਈ ਰਾਜਨਾਥ ਨੂੰ ਦਿੱਤਾ ਸੱਦਾ
NEXT STORY