ਨੈਸ਼ਨਲ ਡੈਸਕ– ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਦੇ ਪੁੱਤਰ ਅਤੇ ਲੋਕ ਸਭਾ ਸੰਸਦ ਮੈਂਬਰ ਕਾਰਤੀ ਚਿਦਾਂਬਰਮ ਦੇ ਖ਼ਿਲਾਫ਼ ਚੀਨ ਦੇ 250 ਨਾਗਰਿਕਾਂ ਨੂੰ ਵੀਜ਼ਾ ਦਿਵਾਉਣ ਲਈ 50 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਇਕ ਨਵਾਂ ਮਾਮਲਾ ਦਰਜ ਕੀਤਾ ਹੈ। ਪੀ. ਚਿਦਾਂਬਰਮ ’ਤੇ ਸੀ.ਬੀ.ਆਈ. ਦੀ ਕਾਰਵਾਈ ’ਤੇ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਪ੍ਰਤੀਕਿਰਿਆ ਦਿੰਦੇ ਹੋਏ ਇਸਨੂੰ ਗਲਤ ਠਹਿਰਾਇਆ।
ਸੁਰਜੇਵਾਲਾ ਨੇ ਟਵੀਟ ਕੀਤਾ ਕਿ ਪੀ. ਚਿਦਾਂਬਰਮ ਇਕ ਰਾਸ਼ਟਰਵਾਦੀ ਅਤੇ ਦੇਸ਼ ਭਗਤ ਹਨ, ਜਿਨ੍ਹਾਂ ਦੀ ਦੇਸ਼ ਪ੍ਰਤੀ ਵਚਨਬੱਧਤਾ ਅਸਵੀਕਾਰਨਯੋਗ ਹੈ। ਉਨ੍ਹਾਂ ਕਿਹਾ ਕਿ ਪੀ. ਚਿਦਾਂਬਰਮ ’ਤੇ ਇਹ ਕਾਰਵਾਈ ਰਾਜਨੀਤੀ ਤਹਿਤ ਹੋਈ ਹੈ। ਸੁਰਜੇਵਾਲਾ ਨੇ ਲਿਖਿਆ ਕਿ ਸੀ.ਬੀ.ਆਈ. ਦੁਆਰਾ ਇਕ ਸਾਬਕਾ ਗ੍ਰਹਿ ਮੰਤਰੀ ਅਤੇ ਵਿੱਤ ਮੰਤਰੀ ਖ਼ਿਲਾਫ਼ ਬੇਤੁਕੇ ਦੋਸ਼ ਲਗਾਉਣ ਲਈ ਰਾਜਨੀਤੀ ਦਾ ਸਹਾਰਾ ਲਿਆ ਗਿਆ। ਸੀ.ਬੀ.ਆਈ. ਨੇ ਮੰਗਲਵਾਰ ਸਵੇਰੇ ਚੇਨਈ ਅਤੇ ਦੇਸ਼ ਦੇ ਹੋਰ ਸ਼ਹਿਰਾਂ ’ਚ ਸਥਿਤ ਕਾਰਤੀ ਚਿਦਾਂਬਰਮ ਦੇ 9 ਟਿਕਾਣਿਆਂ ’ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਚੇਨਈ ’ਚ ਤਿੰਨ, ਮੁੰਬਈ ’ਚ ਤਿੰਨ, ਕਰਨਾਟਕ, ਪੰਜਾਬ ਅਤੇ ਓਡੀਸ਼ਾ ’ਚ ਇਕ-ਇਕ ਟਿਕਾਣੇ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਕਾਰਤੀ ਨੇ ਬਿਨਾਂ ਵੇਰਵੇ ਦਿੱਤੇ ਟਵੀਟ ਕੀਤਾ, ‘ਹੁਣ ਤਾਂ ਮੈਂ ਗਿਣਤੀ ਵੀ ਭੁੱਲ ਗਿਆ ਹਾਂ ਕਿ ਕਿੰਨੀ ਬਾਰ ਅਜਿਹਾ ਹੋਇਆ ਹੈ? ਰਿਕਾਰਡ ’ਚ ਦਰਜ ਕੀਤਾ ਜਾਣਾ ਚਾਹੀਦਾ ਹੈ।’ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ’ਚ ਸੀ.ਬੀ.ਆਈ. ਨੇ ਦੋਸ਼ ਲਗਾਇਆ ਹੈ ਕਿ ਕਾਰਤੀ ਚਿਦਾਂਬਰਮ ਨੂੰ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਸੰਪ੍ਰਗ) ਸ਼ਾਸਨ ਦੌਰਾਨ ਚੀਨ ਦੇ 250 ਨਾਗਰਿਕਾਂ ਨੂੰ ਵੀਜ਼ਾ ਦਿਵਾਉਣ ਲਈ 50 ਲੱਖ ਰੁਪਏ ਦੀ ਰਿਸ਼ਵਤ ਮਿਲੀ ਸੀ। ਉਨ੍ਹਾਂ ਦੱਸਿਆ ਕਿ ਕਾਂਗਰਸ ਦੇ ਸਾਂਸਦ ਆਈ.ਐੱਨ.ਐਕਸ ਮੀਡੀਆ ’ਚ ਵਿਦੇਸ਼ੀ ਨਿਵੇਸ਼ ਲਈ ਕਥਿਤ ਤੌਰ ’ਤੇ ਵਿਦੇਸ਼ੀ ਨਿਵੇਸ਼ ਪ੍ਰਮੋਸ਼ਨ ਬੋਰਡ (ਐੱਫ.ਆਈ.ਪੀ.ਬੀ.) ਦੀ ਮਨਜ਼ੂਰੀ ਦਿਵਾਉਣ ਦੇ ਦੋਸ਼ ’ਚ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਵੀ ਕਰ ਰਹੇ ਹਨ।
‘ਲਸ਼ਕਰ-ਏ-ਤੋਇਬਾ’ ਦੇ ਗਿਰੋਹ ਦਾ ਪਰਦਾਫ਼ਾਸ਼, ਮਹਿਲਾ ਸਮੇਤ 7 ਅੱਤਵਾਦੀ ਗ੍ਰਿਫ਼ਤਾਰ
NEXT STORY