ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ ਉਪਹਾਰ ਅਗਨੀਕਾਂਡ ਦੇ ਦੋਸ਼ੀ ਸੁਸ਼ੀਲ ਅੰਸਲ ਦੀ ਨਜ਼ਰਸਾਨੀ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਵਿਚ ਉਨ੍ਹਾਂ ਨੇ ਪਾਸਪੋਰਟ ਦੇ ਨਵੀਨੀਕਰਨ ਲਈ ਅਪਰਾਧਿਕ ਮਾਮਲਿਆਂ ਦੀ ਜਾਣਕਾਰੀ ਲੁਕਾਉਣ ਅਤੇ ਗ਼ਲਤ ਐਲਾਨਨਾਮਾ ਦੇਣ ਦੇ ਦੋਸ਼ਾਂ ਨਾਲ ਜੁੜੇ ਇਕ ਵੱਖਰੇ ਮਾਮਲੇ ਵਿਚ ਮੈਜਿਸਟ੍ਰੇਟ ਅਦਾਲਤ ਵੱਲੋਂ ਦੋਸ਼ ਤੈਅ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ।
ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ 2019 ਵਿਚ ਅੰਸਲ ਖ਼ਿਲਾਫ ਗ਼ਲਤ ਜਾਣਕਾਰੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਸੀ। ਉਨ੍ਹਾਂ ਨੇ 1997 ਦੇ ਉਪਹਾਰ ਸਿਨੇਮਾ ਅਗਨੀਕਾਂਡ ਵਿਚ ਆਪਣੀ ਸਜ਼ਾ ਦੀ ਜਾਣਕਾਰੀ ਨਹੀਂ ਦਿੱਤੀ ਸੀ।
ਵਪਾਰੀ ਦੇ ਘੜ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 3 ਗੈਂਗ ਮੈਂਬਰ ਕੀਤੇ ਗ੍ਰਿਫ਼ਤਾਰ
NEXT STORY