ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀ. ਐੱਮ. ਮਨੀਸ਼ ਸਿਸੌਦੀਆ ਬੁੱਧਵਾਰ ਯਾਨੀ ਕਿ ਅੱਜ ਦਿੱਲੀ ਵਿਖੇ ਸੁਸ਼ਮਾ ਸਵਰਾਜ ਦੇ ਘਰ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ। ਉਨ੍ਹਾਂ ਨੇ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਟਵੀਟ ਕੀਤਾ, ' ਦੇਸ਼ ਨੇ ਇਕ ਮਹਾਨ ਨੇਤਾ ਗੁਆ ਦਿੱਤਾ। ਸੁਸ਼ਮਾ ਜੀ ਕਾਫੀ ਜੋਸ਼ਪੂਰਨ ਅਤੇ ਵਿਲੱਖਣ ਇਨਸਾਨ ਸੀ। ਭਗਵਾਨ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।'' ਉੱਥੇ ਹੀ ਦਿੱਲੀ ਦੇ ਡਿਪਟੀ ਸੀ. ਐੱਮ. ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ, ''ਦਿੱਲੀ ਸਰਕਾਰ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਨੇਤਾ ਮਾਣਯੋਗ ਸੁਸ਼ਮਾ ਸਵਰਾਜ ਜੀ ਦੇ ਸਨਮਾਨ 'ਚ ਦੋ ਦਿਨਾਂ ਰਾਸ਼ਟਰੀ ਸੋਗ ਮਨਾਏਗੀ।'' ਇੱਥੇ ਦੱਸ ਦੇਈਏ ਕਿ ਸੁਸ਼ਮਾ ਸਵਰਾਜ ਦਾ ਮੰਗਲਵਾਰ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਏਮਜ਼ 'ਚ ਦਿਹਾਂਤ ਹੋ ਗਿਆ। ਉਹ 67 ਸਾਲ ਦੇ ਸਨ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਸ਼ਮਾ ਸਵਰਾਜ ਨੂੰ ਦਿੱਤੀ ਸ਼ਰਧਾਂਜਲੀ
NEXT STORY