ਨਵੀਂ ਦਿੱਲੀ (ਭਾਸ਼ਾ)— ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਬੁੱਧਵਾਰ ਨੂੰ ਸਾਊਦੀ ਅਰਬ ਦੇ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸੁਸ਼ਮਾ ਸਵਰਾਜ ਨੇ ਪ੍ਰਿੰਸ ਸਲਮਾਨ ਨਾਲ ਦੋਹਾਂ ਦੇਸ਼ਾਂ ਦੇ ਆਪਸੀ ਸਬੰਧਾਂ ਸਮੇਤ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ 'ਤੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸਾਊਦੀ ਅਰਬ ਦੇ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਦੋਹਾਂ ਨੇਤਾਵਾਂ ਨੇ ਕਾਰੋਬਾਰ ਅਤੇ ਨਿਵੇਸ਼ ਤੋਂ ਲੈ ਕੇ ਰੱਖਿਆ, ਸੁਰੱਖਿਆ ਅਤੇ ਖੇਤਰੀ ਸਹਿਯੋਗ ਸਮੇਤ ਦੋਹਾਂ ਦੇਸ਼ਾਂ ਦੇ ਆਪਸੀ ਸਬੰਧਾਂ ਨੂੰ ਲੈ ਕੇ ਚਰਚਾ ਕੀਤੀ ਗਈ।
ਦੱਸਣਯੋਗ ਸਾਊਦੀ ਪ੍ਰਿੰਸ ਸਲਮਾਨ ਮੰਗਲਵਾਰ ਰਾਤ ਨੂੰ ਭਾਰਤ ਪੁੱਜੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਿੰਸ ਭਾਰਤ ਦੀ ਪਹਿਲੀ ਦੋ-ਪੱਖੀ ਯਾਤਰਾ 'ਤੇ ਭਾਰਤ ਆਏ ਹਨ। ਪ੍ਰਿੰਸ ਦਾ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਚ ਸਵਾਗਤ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ 'ਗਾਰਡ ਆਫ ਆਨਰ' ਦਿੱਤਾ ਗਿਆ। ਇਸ ਮੌਕੇ ਪ੍ਰਿੰਸ ਨੇ ਕਿਹਾ ਕਿ ਉਹ ਭਾਰਤ ਆ ਕੇ ਬਹੁਤ ਖੁਸ਼ ਹਨ। ਭਾਰਤ ਅਤੇ ਸਾਊਦੀ ਅਰਬ ਦਾ ਰਿਸ਼ਤਾ ਕਾਫੀ ਪੁਰਾਣਾ ਹੈ।
ਲੋਕ ਸਭਾ ਚੋਣਾਂ ਲੜਨ ਬਾਰੇ ਸ਼ਰਦ ਪਵਾਰ ਦਾ ਵੱਡਾ ਐਲਾਨ
NEXT STORY