ਨਵੀਂ ਦਿੱਲੀ - ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੇ ਕਿਸਾਨ 26 ਜਨਵਰੀ ਨੂੰ ਟ੍ਰੈਕਟਰ ਮਾਰਚ ਕੱਢਣ 'ਤੇ ਅੜੇ ਹਨ। ਸਰਕਾਰ ਵਲੋਂ ਕਾਨੂੰਨ ਮੁਲਤਵੀ ਕਰਨ ਦਾ ਪ੍ਰਸਤਾਵ ਕਿਸਾਨ ਖਾਰਿਜ ਕਰ ਚੁੱਕੇ ਹਨ। ਦਿੱਲੀ ਪੁਲਸ ਗਣਤੰਤਰ ਦਿਵਸ ਦੇ ਦਿਨ ਸੁਰੱਖਿਆ ਵਿਵਸਥਾ ਦਾ ਹਵਾਲਾ ਦੇ ਕੇ ਕਿਸਾਨਾਂ ਨੂੰ ਟ੍ਰੈਕਟਰ ਮਾਰਚ ਨਾ ਕੱਢਣ ਲਈ ਮਨਾਉਣ ਵਿੱਚ ਅਸਫਲ ਰਹੀ ਹੈ। ਤਾਜਾ ਜਾਣਕਾਰੀ ਅਨੁਸਾਰ ਕਿਸਾਨਾਂ ਨੇ ਸਿੰਘੂ ਬਾਰਡਰ ਤੋਂ ਇੱਕ ਸ਼ੱਕੀ ਵਿਅਕਤੀ ਨੂੰ ਫੜਿਆ ਹੈ। ਕਿਸਾਨਾਂ ਨੇ ਇੱਕ ਸ਼ੱਕੀ 'ਤੇ 26 ਜਨਵਰੀ ਨੂੰ ਟ੍ਰੈਕਟਰ ਮਾਰਚ 'ਚ ਅੜਿੱਕਾ ਪਾਉਣ ਦੀ ਸਾਜ਼ਿਸ਼ ਰਚੇ ਜਾਣ ਦਾ ਦੋਸ਼ ਲਗਾਇਆ ਹੈ।
ਇਹ ਵੀ ਪੜ੍ਹੋ- ਕਿਸਾਨ ਆਗੂ ਦਾ ਵੱਡਾ ਦੋਸ਼- ਅੰਦੋਲਨ ਰੋਕਣ ਦੀ ਕੋਸ਼ਿਸ਼ ਕਰ ਰਹੀਆਂ ਏਜੰਸੀਆਂ
ਕਿਸਾਨਾਂ ਨੇ ਸਿੰਘੂ ਬਾਰਡਰ ਤੋਂ ਜਿਸ ਸ਼ੱਕੀ ਨੂੰ ਫੜਿਆ ਹੈ, ਉਸ ਨੇ ਕਥਿਤ ਤੌਰ 'ਤੇ ਇੱਕ ਪੁਲਸ ਅਧਿਕਾਰੀ ਦਾ ਨਾਮ ਲਿਆ ਹੈ। ਸ਼ੱਕੀ ਦਾ ਕਹਿਣਾ ਹੈ ਕਿ ਇਕ ਪੁਲਸ ਅਧਿਕਾਰੀ ਨੇ 26 ਜਨਵਰੀ ਨੂੰ ਚਾਰ ਕਿਸਾਨ ਆਗੂਆਂ ਨੂੰ ਗੋਲੀ ਮਾਰਨ ਦੀ ਸਾਜ਼ਿਸ਼ ਰਚੀ ਹੈ। ਪੁਲਸ ਅਧਿਕਾਰੀ ਨੇ ਉਨ੍ਹਾਂ ਚਾਰ ਆਗੂਆਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਕਿਸਾਨਾਂ ਨੇ ਫੜੇ ਗਏ ਸ਼ੱਕੀ ਨੂੰ ਮੀਡੀਆ ਸਾਹਮਣੇ ਵੀ ਪੇਸ਼ ਕੀਤਾ।
ਇਹ ਵੀ ਪੜ੍ਹੋ- 1971 ਲੜਾਈ ਦਾ ਹੀਰੋ 'ਡਕੋਟਾ' ਗਣਤੰਤਰ ਦਿਵਸ ਪਰੇਡ 'ਚ ਦਿਖਾਏਗਾ ਆਪਣੀ ਤਾਕਤ
ਸ਼ੱਕੀ ਨੇ ਖੁਲਾਸਾ ਕੀਤਾ ਹੈ ਕਿ ਪ੍ਰਦਰਸ਼ਨਕਾਰੀ ਕਿਸਾਨ ਹਥਿਆਰ ਲੈ ਕੇ ਜਾ ਰਹੇ ਹਨ ਜਾਂ ਨਹੀਂ, ਇਹ ਪਤਾ ਲਗਾਉਣ ਲਈ ਦੋ ਟੀਮਾਂ ਲਗਾਈਆਂ ਗਈਆਂ ਹਨ। ਉਹ ਖੁਦ 19 ਜਨਵਰੀ ਤੋਂ ਸਿੰਘੂ ਬਾਰਡਰ 'ਤੇ ਹੈ। ਉਸ ਨੇ ਕਿਹਾ ਕਿ 26 ਜਨਵਰੀ ਦੇ ਦਿਨ ਉਨ੍ਹਾਂ ਦੀ ਯੋਜਨਾ ਪ੍ਰਦਰਸ਼ਨਕਾਰੀ ਕਿਸਾਨਾਂ ਵਿੱਚ ਰਲਣ ਦੀ ਸੀ। ਜੇਕਰ ਪ੍ਰਦਰਸ਼ਨਕਾਰੀ ਟ੍ਰੈਕਟਰ ਮਾਰਚ ਕੱਢਦੇ ਤਾਂ ਸਾਨੂੰ ਉਨ੍ਹਾਂ 'ਤੇ ਫਾਇਰ ਕਰਨ ਲਈ ਕਿਹਾ ਗਿਆ ਸੀ।
ਇਹ ਵੀ ਪੜ੍ਹੋ- ਬੈਠਕ ਤੋਂ ਬਾਅਦ ਬੋਲੇ ਖੇਤੀਬਾੜੀ ਮੰਤਰੀ, ਯੂਨੀਅਨਾਂ ਦੀ ਸੋਚ 'ਚ ਕਿਸਾਨ ਹਿੱਤ ਨਹੀਂ
ਇਸ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਸਰਕਾਰ ਕਿਸਾਨ ਅੰਦੋਲਨ ਨੂੰ ਕਿਸੇ ਤਰ੍ਹਾਂ ਖ਼ਤਮ ਕਰਨਾ ਚਾਹੁੰਦੀ ਹੈੈ। ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਫੜੇ ਗਏ ਸ਼ੱਕੀ ਨੇ ਪ੍ਰਦਰਸ਼ਨਕਾਰੀਆਂ 'ਤੇ ਇੱਕ ਕੁੜੀ ਨਾਲ ਛੇੜਛਾੜ ਦਾ ਇਲਜ਼ਾਮ ਲਗਾ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੂੰ ਫੜਿਆ ਗਿਆ, ਉਸ ਨੇ ਇਹ ਸਵੀਕਾਰ ਕੀਤਾ ਕਿ ਉਹ ਇਹ ਦੇਖਣ ਲਈ ਹੰਗਾਮਾ ਕਰਣ ਦੀ ਕੋਸ਼ਿਸ਼ ਕਰ ਰਿਹਾ ਸੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਕਿਸਾਨ ਆਗੂ ਦਾ ਵੱਡਾ ਦੋਸ਼- ਅੰਦੋਲਨ ਰੋਕਣ ਦੀ ਕੋਸ਼ਿਸ਼ ਕਰ ਰਹੀਆਂ ਏਜੰਸੀਆਂ
NEXT STORY