ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ 'ਚ ਸ਼ਾਮਲ ਸ਼ਾਹਨਵਾਜ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ਾਹਨਵਾਜ਼ ਦੇ ਅੱਤਵਾਦੀ ਸੰਗਠਨ ਆਈ.ਐੱਸ.ਆਈ.ਐੱਸ. ਨਾਲ ਕਥਿਤ ਸੰਬੰਧ ਹਨ।
ਇਹ ਵੀ ਪੜ੍ਹੋ : ਲੂ ਕੰਡੇ ਖੜੇ ਕਰਨ ਵਾਲਾ ਕਾਰਾ, ਪਹਿਲਾਂ ਕੀਤਾ ਕੁੜੀ ਦਾ ਕਤਲ ਫਿਰ ਲਾਸ਼ ਨਾਲ ਮਿਟਾਈ ਹਵਸ
ਅਧਿਕਾਰੀਆਂ ਨੇ ਦੱਸਿਆ ਕਿ ਸ਼ਾਹਨਵਾਜ਼ ਪੁਣੇ ਪੁਲਸ ਦੀ ਹਿਰਾਸਤ ਤੋਂ ਦੌੜ ਗਿਆ ਸੀ ਅਤੇ ਦਿੱਲੀ 'ਚ ਰਹਿ ਰਿਹਾ ਸੀ। ਉਸ 'ਤੇ 3 ਲੱਖ ਰੁਪਏ ਦਾ ਇਨਾਮ ਐਲਾਨ ਸੀ। ਅਧਿਕਾਰੀਆਂ ਨੇ ਦੱਸਿਆ ਕਿ ਪੇਸ਼ੇ ਤੋਂ ਇੰਜੀਨੀਅਰ ਸ਼ਾਹਨਵਾਜ਼ ਨੂੰ ਦਿੱਲੀ ਪੁਲਸ ਦੇ ਵਿਸ਼ੇਸ਼ ਸੈੱਲ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਫਿਲਹਾਲ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਰਵਿੰਦ ਕੇਜਰੀਵਾਲ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਕੀਤਾ ਨਮਨ
NEXT STORY