ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਸ਼ੱਕੀ ਪਾਕਿਸਤਾਨੀ ਡਰੋਨ ਗਤੀਵਿਧੀਆਂ ਬਾਰੇ ਸੂਚਨਾ ਮਿਲਣ ਤੋਂ ਬਾਅਦ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਐਤਵਾਰ ਨੂੰ ਇੱਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਪਾਕਿਸਤਾਨੀ ਡਰੋਨ ਸਵੇਰੇ 6:30 ਵਜੇ ਰਾਮਗੜ੍ਹ ਸੈਕਟਰ ਦੇ ਕਾਰਲੀਅਨ ਪਿੰਡ ਉੱਤੇ ਘੁੰਮਦਾ ਦੇਖਿਆ ਗਿਆ ਅਤੇ ਬਾਅਦ ਵਿੱਚ ਗਾਇਬ ਹੋ ਗਿਆ।
ਉਨ੍ਹਾਂ ਕਿਹਾ ਕਿ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਰਹੱਦ ਪਾਰ ਤੋਂ ਕੋਈ ਹਥਿਆਰ ਜਾਂ ਨਸ਼ੀਲੇ ਪਦਾਰਥ ਨਾ ਸੁੱਟੇ ਜਾਣ। ਅਧਿਕਾਰੀਆਂ ਨੇ ਕਿਹਾ ਕਿ ਆਖਰੀ ਰਿਪੋਰਟ ਮਿਲਣ ਤੱਕ ਤਲਾਸ਼ੀ ਮੁਹਿੰਮ ਜਾਰੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਿਜ਼ੋਰਮ ਦੀ ਸਭ ਤੋਂ ਬਜ਼ੁਰਗ ਔਰਤ ਲਾਲਨੀਹਸਾਂਗੀ ਦਾ 108 ਸਾਲ ਦੀ ਉਮਰ 'ਚ ਦੇਹਾਂਤ
NEXT STORY