ਰਾਜੌਰੀ (ਭਾਸ਼ਾ)- ਸੁਰੱਖਿਆ ਫ਼ੋਰਸਾਂ ਨੇ ਸੋਮਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਸ਼ੱਕੀ ਵਿਸਫ਼ੋਟਕ ਸਮੱਗਰੀ ਜ਼ਬਤ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਸਮੱਗਰੀ ਸਰਨੂ ਪਿੰਡ 'ਚ ਇਕ ਲਿੰਕ ਰੋਡ 'ਤੇ ਨਿਯਮਿਤ ਗਸ਼ਤ ਦੌਰਾਨ ਬਰਾਮਦ ਕੀਤੀ ਗਈ।
ਅਧਿਕਾਰੀਆਂ ਨੇ ਕਿਹਾ ਕਿ ਸ਼ੱਕੀ ਸਮੱਗਰੀ ਵਿਸਫ਼ੋਟਕ ਪ੍ਰਤੀਤ ਹੁੰਦੀ ਹੈ ਅਤੇ ਸ਼ੁਰੂਆਤੀ ਮੁਲਾਂਕਣ ਤੋਂ ਪਤਾ ਲੱਗਦਾ ਹੈ ਕਿ ਇਹ ਇਕ ਆਈ.ਈ.ਡੀ. ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਸ਼ੱਕੀ ਉਪਕਰਣ ਦੀ ਜਾਂਚ ਕਰਨ ਅਤੇ ਉਸ ਨੂੰ ਸੁਰੱਖਿਅਤ ਤਰੀਕੇ ਨਾਲ ਨਕਾਰਾ ਕਰਨ ਲਈ ਇਕ ਬੰਬ ਨਿਰੋਧਕ ਦਸਤਾ ਤਾਇਨਾਤ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਦੀ ਕੰਢਿਓਂ ਬਰਾਮਦ ਹੋਏ ਕੋਕੀਨ ਦੇ 10 ਪੈਕੇਟ, ਕੀਮਤ ਕਰੇਗੀ ਹੈਰਾਨ
NEXT STORY