ਰਾਮਬਨ- ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਇਕ ਨਿੱਜੀ ਯਾਤਰੀ ਵਾਹਨ ਦੇ ਸੜਕ ਤੋਂ ਫਿਸਲ ਕੇ 600 ਫੁੱਟ ਡੂੰਘੀ ਖੱਡ 'ਚ ਡਿੱਗਣ ਨਾਲ 5 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਐੱਸਯੂਵੀ (ਸਪੋਰਟਸ ਯੂਟਿਲਿਟੀ ਵ੍ਹੀਕਲ) ਸ਼ੁੱਕਰਵਾਰ ਦੇਰ ਰਾਤ ਉਖਰਾਲ ਪੋਗਲ ਪਰਿਸਤਾਨ ਖੇਤਰ 'ਚ ਸੈਨਾਬਾਥੀ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ। ਉਨ੍ਹਾਂ ਕਿਹਾ ਕਿ ਤੌਕੀਰ ਅਹਿਮਦ (20) ਨਾਮੀ ਯਾਤਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ 5 ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਲੋਕਾਂ 'ਚੋਂ 3 ਮੁਹੰਮਦ ਰਫੀਕ (40), ਅਬਦੁੱਲ ਲਤੀਫ (40) ਅਤੇ ਏਜਾਜ਼ ਅਹਿਮਦ (20) ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਦਮ ਤੋੜ ਦਿੱਤਾ।
ਅਧਿਕਾਰੀਆਂ ਨੇ ਕਿਹਾ ਕਿ ਸ਼ਕੀਲ ਅਹਿਮਦ (24) ਦੀ ਸ਼ਨੀਵਾਰ ਸਵੇਰੇ ਸ਼੍ਰੀਨਗਰ ਦੇ ਇਕ ਹਸਪਤਾਲ 'ਚ ਮੌਤ ਹੋ ਗਈ ਜਦੋਂ ਕਿ ਇਕ ਮਾਤਰ ਜਿਊਂਦੇ ਬਚੇ ਯਾਵਰ ਅਹਿਮਦ (25) ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਪ ਰਾਜਪਾਲ ਮਨੋਜ ਸਿਨਹਾ, ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਹਾਦਸੇ 'ਤੇ ਦੁੱਖ ਜ਼ਾਹਰ ਕੀਤਾ ਅਤੇ ਜ਼ਖ਼ਮੀਆਂ ਤੇ ਪੀੜਤ ਪਰਿਵਾਰਾਂ ਨੂੰ ਲੋੜੀਂਦੀ ਮਦਦ ਦਾ ਭਰੋਸਾ ਦਿੱਤਾ। ਰਾਮਬਨ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਲਿਆਸ ਖਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਅਤੇ ਜ਼ਖ਼ਮੀ ਵਿਅਕਤੀ ਨੂੰ 25 ਹਜ਼ਾਰ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇੰਟੈਲੀਜੈਂਸ ਬ੍ਰਾਂਚ ਨੇ ਫਰਜ਼ੀ GST ਚਲਾਨ ਜਾਰੀ ਕਰਨ ਵਾਲੀਆਂ ਕਈ ਕੰਪਨੀਆਂ ਦਾ ਕੀਤਾ ਪਰਦਾਫਾਸ਼
NEXT STORY