ਕੋਲਕਾਤਾ : ਪੱਛਮੀ ਬੰਗਾਲ ਵਿੱਚ ਇੱਕ ਬੇਹੱਦ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਭਾਜਪਾ ਦੇ ਸੀਨੀਅਰ ਨੇਤਾ ਸ਼ੁਭੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ (PA) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਬੁੱਧਵਾਰ ਦੇਰ ਸ਼ਾਮ ਮੱਧਮਗ੍ਰਾਮ ਇਲਾਕੇ ਵਿੱਚ ਵਾਪਰੀ। ਹਮਲਾਵਰਾਂ ਨੇ ਚੰਦਰਕਾਂਤ ਰਥ 'ਤੇ ਤਾਬੜਤੋੜ ਚਾਰ ਗੋਲੀਆਂ ਚਲਾਈਆਂ। ਉਨ੍ਹਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਮ੍ਰਿਤਕ ਚੰਦਰਕਾਂਤ ਰਥ ਪਿਛਲੇ 10 ਤੋਂ 12 ਸਾਲਾਂ ਤੋਂ ਸ਼ੁਭੇਂਦੂ ਅਧਿਕਾਰੀ ਦੇ ਨਾਲ ਜੁੜੇ ਹੋਏ ਸਨ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਹੱਤਿਆ ਨੂੰ ਰਾਜਨੀਤਿਕ ਰੰਜਿਸ਼ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਇਲਾਕੇ ਵਿੱਚ ਸਖ਼ਤ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦਾ ਸੁਰਾਗ ਲਗਾਉਣ ਲਈ ਆਸ-ਪਾਸ ਦੇ ਸੀਸੀਟੀਵੀ (CCTV) ਫੁਟੇਜ ਖੰਗਾਲੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਵੱਡਾ ਹਾਦਸਾ! ਯਮੁਨਾ ਨਦੀ 'ਚ ਕਿਸ਼ਤੀ ਪਲਟਣ ਕਾਰਨ ਕਈ ਲੋਕਾਂ ਦੇ ਡੁੱਬਣ ਦਾ ਖਦਸ਼ਾ
NEXT STORY