ਨਵੀਂ ਦਿੱਲੀ—ਅੱਜ ਦੇਸ਼ ਭਰ 'ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਮਨਾਈ ਜਾ ਰਹੀ ਹੈ। ਇਸ ਮੌਕੇ 'ਤੇ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਦੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਪੀ. ਐੱਮ. ਮੋਦੀ ਨੇ ਅੱਜ ਇਸ ਮੌਕੇ 'ਤੇ 'ਸਵੱਛ ਭਾਰਤ ਮੁਹਿੰਮ 2019' ਦੀ ਸ਼ੁਰੂਆਤ ਕਰ ਰਹੇ ਹਨ ਅਤੇ ਇਸ ਦੌਰਾਨ ਅੱਜ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਗੁਜਰਾਤ ਜਾਣਗੇ। ਇਸ ਤੋਂ ਇਲਾਵਾ ਦੇਸ਼ ਭਰ 'ਚ ਦਿੱਲੀ, ਮਹਾਰਾਸ਼ਟਰ ਸਮੇਤ ਕਈ ਹੋਰ ਸੂਬਿਆਂ 'ਚ 'ਸਵੱਛ ਭਾਰਤ ਮੁਹਿੰਮ 2019 ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਅੱਜ ਮੁੰਬਈ 'ਚ ਵਰਸੋਵਾ ਬੀਚ 'ਤੇ ਸਫਾਈ ਮੁਹਿੰਮ ਚਲਾਇਆ ਗਿਆ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਮੁੰਬਈ ਦੇ ਸਿਓਨ ਕੋਲੀਵਾੜਾ 'ਚ 'ਸਵੱਛ ਭਾਰਤ ਮੁਹਿੰਮ' 'ਚ ਹਿੱਸਾ ਲਿਆ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਿੱਲੀ 'ਚ ਆਯੋਜਿਤ ਇੱਕ ਪ੍ਰੋਗਰਾਮ 'ਚ ਲੋਕਾਂ ਨੂੰ ਸਵੱਛਤਾ ਦੀ ਸਹੁੰ ਚੁਕਾਈ।

ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਸਾਰੇ ਸੂਬਿਆਂ ਨੂੰ ਕੇਂਦਰੀ ਵਣ ਅਤੇ ਵਾਤਾਵਰਨ ਮੰਤਰਾਲੇ ਦੁਆਰਾ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ ਹੈ। ਇਸ ਦੌਰਾਨ ਇਸ ਤੋਂ ਮਾੜੇ ਪ੍ਰਭਾਵਾਂ ਨੂੰ ਲੈ ਕੇ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਜਾਗਰੂਕ ਕਰਨ ਦੀ ਕੋਸ਼ਿਸ਼ ਹੋਵੇਗੀ। ਖਾਸ ਗੱਲ ਇਹ ਹੈ ਕਿ 'ਸਵੱਛ ਭਾਰਤ ਮੁਹਿੰਮ' ਤਹਿਤ ਦੇਸ਼ ਭਰ ਨੂੰ ਸਾਫ ਸੁਥਰਾ ਅਤੇ ਪਲਾਸਟਿਕ ਮੁਕਤ ਬਣਾਇਆ ਜਾਵੇਗਾ।
...ਜਦੋਂ ਪੈਰੀਂ ਹੱਥ ਲਾਉਣ ਵਾਲੀ ਬਜ਼ੁਰਗ ਔਰਤ ਤੋਂ ਗਾਂਧੀ ਨੇ ਮੰਗਿਆ ਸੀ ਇਕ ਰੁਪਇਆ
NEXT STORY