ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ, ਕਾਂਗਰਸ ਨੇਤਾ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਮਾਮਲੇ ਵਿਚ ਸੰਖੇਪ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਤਿੰਨਾਂ ਨੂੰ 4 ਹਫ਼ਤਿਆਂ ਦੇ ਅੰਦਰ ਦਲੀਲਾਂ ’ਤੇ ਲਿਖਤੀ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਇਸ ਤੋਂ ਬਾਅਦ ਲਿਖਤ ਜਵਾਬ 15,000 ਰੁਪਏ ਦੇ ਮੁਕੱਦਮਾ ਦੀ ਲਾਗਤ ਨਾਲ ਸਵੀਕਾਰ ਕੀਤਾ ਜਾਵੇਗਾ।
ਅਦਾਲਤ ਨੇ ਇਸ ਮਾਮਲੇ ਨੂੰ ਬਹਿਸ ਲਈ 29 ਅਕਤੂਬਰ ਨੂੰ ਸੂਚੀਬੱਧ ਕੀਤਾ ਹੈ। ਹਾਈ ਕੋਰਟ ਸਵਾਮੀ ਵਲੋਂ ਨੈਸ਼ਨਲ ਹੈਰਾਲਡ ਮਾਮਲੇ ਵਿਚ ਸੁਣਵਾਈ ਅਦਾਲਤ ਦੇ ਸਾਹਮਣੇ ਸਬੂਤ ਪੇਸ਼ ਕਰਨ ਦੀ ਅਪੀਲ ਕਰਦੇ ਹੋਏ ਦਾਖਲ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਹੈ। ਇਸ ਮਾਮਲੇ ’ਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰ ਮੁਲਜ਼ਮ ਹਨ। ਅਦਾਲਤ ਨੇ 22 ਫਰਵਰੀ, 2021 ਨੂੰ ਸੋਨੀਆ, ਰਾਹੁਲ, ਅਖਿਲ ਭਾਰਤੀ ਕਾਂਗਰਸ ਕਮੇਟੀ (ਏ. ਆਈ. ਸੀ. ਸੀ.) ਦੇ ਜਨਰਲ ਸਕੱਤਰ ਆਸਕਰ ਫਰਨਾਂਡੀਜ਼ (ਜਿਨ੍ਹਾਂ ਦੀ ਹੁਣ ਮੌਤ ਹੋ ਚੁੱਕੀ ਹੈ), ਸੁਮਨ ਦੁਬੇ, ਸੈਮ ਪਿਤਰੋਦਾ ਅਤੇ ਯੰਗ ਇੰਡੀਆ (ਵਾਈ. ਵਾਈ.) ਨੂੰ ਨੋਟਿਸ ਜਾਰੀ ਕਰਦੇ ਹੋਏ ਸਵਾਮੀ ਦੀ ਪਟੀਸ਼ਨ ’ਤੇ ਜਵਾਬ ਦੇਣ ਨੂੰ ਕਿਹਾ ਸੀ ਅਤੇ ਮਾਮਲੇ ਵਿਚ ਅੱਗੇ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
‘ਆਪ’ ਵਲੋਂ ਹਰਿਆਣਾ ’ਚ ਵੱਖ ਚੋਣ ਲੜਨ ਨਾਲ ਕਾਂਗਰਸ ਨੂੰ ਹੋ ਸਕਦਾ ਹੈ ਲਾਭ
NEXT STORY