ਮੁੰਬਈ (ਬਿਊਰੋ) : ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ ਦਿਨ ਵਧਦੇ ਹੀ ਜਾ ਰਹੇ ਹਨ। ਕੋਰੋਨਾ ਨੇ ਆਮ ਬੰਦੇ ਤੋਂ ਲੈ ਕੇ ਖ਼ਾਸ ਤੱਕ ਕਿਸੇ ਨੂੰ ਨਹੀਂ ਬਖਸ਼ਿਆ। ਪਹਿਲੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਕੋਰੋਨਾ ਹੋ ਗਿਆ ਹੈ। ਇਸ ਦੇ ਨਾਲ ਹੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਦੀ ਕੋਰੋਨਾ ਰਿਪੋਰਟ ਸਕਾਰਾਤਮਕ ਹੋਣ ਤੋਂ ਬਾਅਦ ਹੁਣ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਕੋਰੋਨਾ ਰਿਪੋਰਟ ਸਕਾਰਾਤਮਕ ਆਈ ਹੈ। ਉਨ੍ਹਾਂ ਦੀ ਰਿਪੋਰਟ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਏਮਜ਼ 'ਚ ਦਾਖ਼ਲ ਕਰਵਾਇਆ ਗਿਆ।
ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਨੇ ਉਨ੍ਹਾਂ ਦੀ ਸਿਹਤ ਲਈ ਅਰਦਾਸ ਕੀਤੀ ਹੈ। ਉਸ ਨੇ ਟਵੀਟ ਕਰਦਿਆਂ ਲਿਖਿਆ, 'Get well soon #ManmohanSingh ji.. Prayers and bests for a speedy recovery! 🙏🏽🙏🏽🙏🏽।'
ਉਥੇ ਹੀ ਟੀ. ਵੀ. ਤੇ ਪਾਲੀਵੁੱਡ ਅਦਾਕਾਰਾ ਕਵਿਤਾ ਕੌਸ਼ਿਕ ਦਾ ਵੀ ਇਕ ਟਵੀਟ ਵਾਇਰਲ ਹੋ ਰਿਹਾ ਹੈ, ਜਿਸ 'ਚ ਉਸ ਨੇ ਮਨਮੋਹਨ ਸਿੰਘ ਲਈ ਦੁਆ ਕਰਦੇ ਹੋਏ ਦੇਸ਼-ਵਾਸੀਆਂ 'ਤੇ ਵਿਅੰਗ ਕੀਤਾ ਹੈ। ਕਵਿਤਾ ਦਾ ਇਹ ਟਵੀਟ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਕਵਿਤਾ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਟਵੀਟ ਕਰਦੇ ਹੋਏ ਲਿਖਿਆ, 'ਤੁਮ ਡਾ. ਮਨਮੋਹਨ ਸਿੰਘ ਨੂੰ ਨਾ ਸਮਝ ਸਕੇ ਨਾ value ਕਰ ਪਾਏ ਕਿਸੇ ਔਰ ਕੋ ਕਯਾ ਹੀ ਕਰੋਗੇ ਪਿਆਰੇ ਦੇਸ਼ਵਾਸੀਓ।'
ਦੱਸ ਦੇਈਏ ਕਿ ਮਨਮੋਹਨ ਸਿੰਘ ਦੀ ਕੋਰੋਨਾ ਰਿਪੋਰਟ ਸਕਾਰਾਤਮਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਟਰਾਮਾ ਸੈਂਟਰ 'ਚ ਦਾਖ਼ਲ ਕਰਵਾਇਆ ਗਿਆ। ਮਨਮੋਹਨ ਸਿੰਘ ਨੇ ਪਿਛਲੇ ਦਿਨੀਂ ਇੱਕ ਪੱਤਰ ਰਾਹੀਂ ਪ੍ਰਧਾਨ ਮੰਤਰੀ ਮੋਦੀ ਨਾਲ ਕੋਰੋਨਾ ਨਾਲ ਨਜਿੱਠਣ ਲਈ 5 ਉਪਾਅ ਸਾਂਝੇ ਕੀਤੇ ਸਨ ਅਤੇ ਉਨ੍ਹਾਂ ਨੇ ਦਵਾਈਆਂ ਦੀ ਸਪਲਾਈ ਵਧਾਉਣ 'ਤੇ ਜ਼ੋਰ ਦਿੱਤਾ ਸੀ। ਜਦੋਂ ਮਨਮੋਹਨ ਸਿੰਘ ਦੇ ਕੋਰੋਨਾ ਸਕਾਰਾਤਮਕ ਹੋਣ ਦੀ ਗੱਲ ਸਾਹਮਣੇ ਆਉਂਦੀ ਹੈ, ਤਾਂ ਹਰ ਕੋਈ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਦੁਆ ਕਰ ਰਿਹਾ ਹੈ। ਇਸ ਦੇ ਨਾਲ ਹੀ ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਨੇ ਮਨਮੋਹਨ ਸਿੰਘ ਦੇ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ ਹੈ।
ਰਾਹੁਲ ਗਾਂਧੀ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ
NEXT STORY