ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਪੁਲਸ ਸੂਤਰਾਂ ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੀ ਰਾਜ ਸਭਾ ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਟਾਫ਼ ਖਿਲਾਫ਼ ਸਨਸਨੀਖੇਜ਼ ਦੋਸ਼ ਲਾਏ ਹਨ। ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਕੇਜਰੀਵਾਲ ਦੇ ਨਿੱਜੀ ਸਟਾਫ਼ ਦੇ ਇਕ ਮੈਂਬਰ 'ਤੇ ਮਾੜਾ ਵਤੀਰਾ ਕਰਨ ਦਾ ਦੋਸ਼ ਲਾਇਆ ਹੈ।
ਇਹ ਵੀ ਪੜ੍ਹੋ- CM ਕੇਜਰੀਵਾਲ ਨੇ ਭਾਜਪਾ ਸਰਕਾਰ ਨੂੰ ਘੇਰਿਆ, ਲੋਕ ਸਭਾ ਚੋਣਾਂ ਲਈ ਦਿੱਤੀਆਂ '10 ਗਾਰੰਟੀਆਂ'
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ 'ਆਪ' ਦੀ ਰਾਜ ਸਭਾ ਸੰਸਦ ਮੈਂਬਰ ਸਵਾਤੀ ਮਾਲੀਵਾਲ ਸੋਮਵਾਰ ਨੂੰ ਸਿਵਲ ਲਾਈਨਜ਼ ਥਾਣੇ ਪਹੁੰਚੀ ਅਤੇ ਉਕਤ ਦੋਸ਼ ਲਾਇਆ। ਪੁਲਸ ਨੂੰ ਹੁਣ ਤੱਕ ਇਸ ਮਾਮਲੇ ਵਿਚ ਕੋਈ ਰਸਮੀ ਸ਼ਿਕਾਇਤ ਨਹੀਂ ਮਿਲੀ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਮਾਲੀਵਾਲ ਨੇ ਕਹਾਸੁਣੀ ਮਗਰੋਂ ਪੀ. ਸੀ. ਆਰ. ਨੂੰ ਕਾਲ ਵੀ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਸਵੇਰੇ 10 ਵਜੇ ਦੋ ਫੋਨ ਕਾਲ ਕੀਤੇ ਗਏ ਸਨ। ਇਸ ਤੋਂ ਬਾਅਦ ਸਿਵਲ ਲਾਈਨਜ਼ ਥਾਣੇ ਦੀ ਇਕ ਟੀਮ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪਹੁੰਚੀ ਸੀ। ਮੁੱਖ ਮੰਤਰੀ ਦੀ ਰਿਹਾਇਸ਼ ਜਾਂ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਇਹ ਵੀ ਪੜ੍ਹੋ- CBSE ਬੋਰਡ: 12ਵੀਂ ਦਾ ਨਤੀਜਾ ਜਾਰੀ, ਕੁੜੀਆਂ ਨੇ ਮਾਰੀ ਬਾਜ਼ੀ
ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਸੂਤਰਾਂ ਮੁਤਾਬਕ ਸਵਾਤੀ ਨੇ ਸਿਵਲ ਲਾਈਨਜ਼ 'ਚ ਸ਼ਿਕਾਇਤ ਦਿੱਤੀ ਹੈ। ਪੁਲਸ ਜਾਣਕਾਰੀ ਮੁਤਾਬਕ ਸਵੇਰੇ 9.34 ਵਜੇ ਪੀ. ਐੱਸ. ਸਿਵਲ ਲਾਈਨਜ਼ ਵਿਚ ਇਕ ਪੀ. ਸੀ. ਆਰ. ਕਾਲ ਆਈ। ਜਿਸ ਵਿਚ ਮਹਿਲਾ ਨੇ ਕਿਹਾ ਕਿ ਉਸ ਨਾਲ ਸੀ. ਐੱਮ. ਹਾਊਸ 'ਚ ਕੁੱਟਮਾਰ ਹੋਈ ਹੈ। ਕੁਝ ਦੇਰ ਬਾਅਦ ਸੰਸਦ ਮੈਂਬਰ ਮੈਡਮ ਥਾਣਾ ਸਿਵਲ ਲਾਈਨਜ਼ ਆਈ ਪਰ ਬਾਅਦ ਵਿਚ ਸ਼ਿਕਾਇਤ ਦੇਣ ਦੀ ਗੱਲ ਕਹਿ ਕੇ ਚੱਲੀ ਗਈ। ਓਧਰ ਇਸ ਮਾਮਲੇ 'ਤੇ ਸਿਆਸਤ ਸ਼ੁਰੂ ਹੋ ਗਈ ਹੈ। ਦਿੱਲੀ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਰਿਚਾ ਪਾਂਡੇ ਮਿਸ਼ਰਾ ਨੇ ਕਿਹਾ ਕਿ ਕੇਜਰੀਵਾਲ ਦੇ ਘਰ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੇ ਨਾਲ ਹੋਈ ਹਿੰਸਾ ਅਤੇ ਪਰੇਸ਼ਾਨ ਕਰਨਾ ਬਹੁਤ ਗੰਭੀਰ ਅਪਰਾਧ ਹੈ। ਦਿੱਲੀ ਭਾਜਪਾ ਮਹਿਲਾ ਮੋਰਚਾ ਮੰਗ ਕਰਦੀ ਹੈ ਕਿ ਜੇਕਰ ਇਹ ਅਪਰਾਧ ਹੋਇਆ ਹੈ ਤਾਂ ਇਸ ਅਪਰਾਧ ਲਈ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਜਾਵੇ। ਅਸੀਂ ਸਾਰੀਆਂ ਭੈਣਾਂ ਸਵਾਤੀ ਮਾਲੀਵਾਲ ਦੇ ਨਾਲ ਹਾਂ, ਅਸੀਂ ਉਸ ਨੂੰ ਇਨਸਾਫ਼ ਦਿਵਾਵਾਂਗੇ।
ਇਹ ਵੀ ਪੜ੍ਹੋ- CBSE ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਵਿਦਿਆਰਥੀ ਇੰਝ ਕਰਨ ਰਿਜ਼ਲਟ ਚੈੱਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
CM ਯੋਗੀ ਬੋਲੇ- ਪ੍ਰਭੂ ਸ਼੍ਰੀਰਾਮ ਦੀ ਇੱਛਾ ਹੈ ਕਿ ਉਨ੍ਹਾਂ ਦਾ ਭਗਤ ਫਿਰ ਦੇਸ਼ ਦਾ ਪ੍ਰਧਾਨ ਮੰਤਰੀ ਬਣੇ
NEXT STORY