ਨਵੀਂ ਦਿੱਲੀ - ਦਿੱਲੀ ਵਿੱਚ 9 ਸਾਲ ਦੀ ਬੱਚੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ 'ਤੇ ਪਰਿਵਾਰ ਵਾਲਿਆਂ ਨੇ ਗੈਂਗਰੇਪ ਅਤੇ ਹੱਤਿਆ ਦਾ ਦੋਸ਼ ਲਗਾਇਆ ਹੈ। ਦਿੱਲੀ ਸੀ.ਐੱਮ. ਅਰਵਿੰਦ ਕੇਜਰੀਵਾਲ ਨੇ ਪਰਿਵਾਰ ਵਾਲਿਆਂ ਲਈ ਇਨਸਾਫ ਦੀ ਮੰਗ ਕੀਤੀ ਹੈ। ਕੱਲ ਉਹ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਣਗੇ। ਉਥੇ ਹੀ ਦਿੱਲੀ ਮਹਿਲਾ ਕਮਿਸ਼ਨ ਨੇ ਮਾਮਲੇ ਵਿੱਚ ਪੁਲਸ ਨੂੰ ਸੰਮਨ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ - ਮਹਾਰਾਸ਼ਟਰ 'ਚ ਹੜ੍ਹ ਪ੍ਰਭਾਵਿਤ ਲੋਕਾਂ ਲਈ 11,500 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਮਿਲੀ ਮਨਜ਼ੂਰੀ
ਸੀ.ਐੱਮ. ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕਦੇ ਹੋਏ ਟਵੀਟ ਕੀਤਾ, ਦਿੱਲੀ ਵਿੱਚ 9 ਸਾਲ ਦੀ ਮਾਸੂਮ ਦੇ ਨਾਲ ਹੈਵਾਨੀਅਤ ਤੋਂ ਬਾਅਦ ਹੱਤਿਆ ਬੇਹੱਦ ਸ਼ਰਮਨਾਕ ਹੈ। ਦਿੱਲੀ ਵਿੱਚ ਕਾਨੂੰਨ-ਵਿਵਸਥਾ ਦਰੁਸਤ ਕੀਤੇ ਜਾਣ ਦੀ ਲੋੜ ਹੈ। ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਫ਼ਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ। ਕੇਜਰੀਵਾਲ ਨੇ ਟਵੀਟ ਵਿੱਚ ਅੱਗੇ ਲਿਖਿਆ, ਕੱਲ ਪੀੜਤ ਪਰਿਵਾਰ ਨੂੰ ਮਿਲਣ ਜਾ ਰਿਹਾ ਹਾਂ, ਨਿਆਂ ਦੀ ਇਸ ਲੜਾਈ ਵਿੱਚ ਪਰਿਵਾਰ ਦੀ ਹਰ ਸੰਭਵ ਮਦਦ ਕਰਣਗੇ।
ਇਹ ਵੀ ਪੜ੍ਹੋ - ਸਿਹਤ ਮੰਤਰਾਲਾ ਦਾ ਦਾਅਵਾ, ਚਿੰਤਾ ਵਧਾ ਰਹੇ ਦੇਸ਼ ਦੇ 18 ਜ਼ਿਲ੍ਹੇ, ਕੋਰੋਨਾ ਮਾਮਲਿਆਂ 'ਚ ਹੋ ਰਿਹਾ ਵਾਧਾ
ਉਥੇ ਹੀ ਦਿੱਲੀ ਮਹਿਲਾ ਕਮਿਸ਼ਨ ਵੀ ਮਾਮਲੇ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਆ ਗਿਆ ਹੈ। ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਦਿੱਲੀ ਪੁਲਸ ਨੂੰ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਸਵਾਤੀ ਨੇ ਟਵਿੱਟਰ 'ਤੇ ਲਿਖਿਆ, ਦਿੱਲੀ ਕੈਂਟ ਵਿੱਚ 9 ਸਾਲ ਦੀ ਬੱਚੀ ਦੀ ਮੌਤ ਦੇ ਮਾਮਲੇ ਵਿੱਚ ਮੈਂ ਦਿੱਲੀ ਪੁਲਸ ਨੂੰ ਸੰਮਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਮਾਲੀਵਾਲ ਨੇ ਪੀੜਤਾ ਦੇ ਪਰਿਵਾਰ ਨੂੰ ਨਿਆਂ ਦਿਵਾਉਣ ਦੀ ਮੰਗ ਕੀਤੀ ਸੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ।
ਜੱਜ ਹੱਤਿਆਕਾਂਡ ਦੀ ਜਾਂਚ CBI ਦੇ ਹਵਾਲੇ, HC ਨੇ ਕਿਹਾ- ਸੂਬੇ ਦੇ ਸਾਰੇ ਨਿਆਂਇਕ ਅਧਿਕਾਰੀਆਂ ਨੂੰ ਸੁਰੱਖਿਆ ਦੇਵੇ ਪੁਲਸ
NEXT STORY