ਜਲੰਧਰ- ਸਮਾਜਿਕ ਵਰਕਰ ਤੇ ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਪੰਜਾਬ ਵਿਚ ਸਫ਼ਾਈ ਕਰਮਚਾਰੀ ਔਰਤਾਂ 'ਤੇ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਗੰਭੀਰ ਦੋਸ਼ ਲਗਾਏ ਹਨ। ਸਵਾਤੀ ਮਾਲੀਵਾਲ ਨੇ ਸੋਸ਼ਲ ਮੀਡੀਆ ਰਾਹੀਂ ਇਸ ਘਟਨਾ ਦੀ ਨਿੰਦਾ ਕਰਦਿਆਂ ਦੋਸ਼ ਲਾਇਆ ਗਿਆ ਹੈ ਕਿ ਮਰਦ ਪੁਲਸ ਮੁਲਾਜ਼ਮਾਂ ਵੱਲੋਂ ਡੰਡਿਆਂ ਦੀ ਵਰਤੋਂ ਕੀਤੀ ਗਈ, ਜਿਸ ਕਾਰਨ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਦੇ ਸਿਰ ਤੱਕ ਫੁੱਟ ਗਏ ਹਨ। ਘਟਨਾ ਨਾਲ ਸਬੰਧਤ ਇਕ ਵੀਡੀਓ ਦਾ ਹਵਾਲਾ ਦਿੱਤਾ ਗਿਆ ਹੈ, ਜਿਸ 'ਚ ਔਰਤਾਂ ਦੀਆਂ ਦਰਦਨਾਕ ਚੀਕਾਂ ਸਾਫ਼ ਸੁਣਾਈ ਦੇ ਰਹੀਆਂ ਹਨ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ

ਮਾਲੀਵਾਲ ਨੇ ਅਰਵਿੰਦ ਕੇਜਰੀਵਾਲ 'ਤੇ ਸਿੱਧਾ ਨਿਸ਼ਾਨਾ ਸਾਧਦੇ ਕਿਹਾ ਕਿ ਇਹ ਉਨ੍ਹਾਂ ਦਾ "ਅਸਲੀ ਚਿਹਰਾ" ਹੈ। ਉਨ੍ਹਾਂ ਕਿਹਾ ਕਿ ਪਾਸੇ ਦਿੱਲੀ 'ਚ ਸਿਆਸੀ ਮਾਹੌਲ ਗਰਮਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਦੂਜੇ ਪਾਸੇ ਪੰਜਾਬ ਵਿੱਚ ਆਮ ਲੋਕਾਂ 'ਤੇ ਅਜਿਹੇ ਜ਼ੁਲਮ ਕੀਤੇ ਜਾ ਰਹੇ ਹਨ। ਇਹ ਘਟਨਾ ਪੰਜਾਬ ਵਿੱਚ ਮੌਜੂਦਾ ਸਰਕਾਰ ਦੀ ਕਾਰਜਪ੍ਰਣਾਲੀ ਅਤੇ ਮਨੁੱਖੀ ਅਧਿਕਾਰਾਂ ਦੀ ਸਥਿਤੀ 'ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Canada ਜਾਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸ਼ੁਰੂ ਹੋਈ Delhi-Toronto ਤੱਕ ਦੀ ਸਿੱਧੀ Flight
NEXT STORY