ਨਵੀਂ ਦਿੱਲੀ (ਵਾਰਤਾ)— ਦਿੱਲੀ ਮਹਿਲਾ ਕਮਿਸ਼ਨ (ਡੀ. ਡਬਲਿਊ. ਸੀ.) ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਪੀ. ਐੱਮ. ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਦੇ ਟੱਪਲ 'ਚ ਢਾਈ ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਦੇ ਮਾਮਲੇ 'ਚ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਮਾਲੀਵਾਲ ਨੇ ਮੋਦੀ ਨੂੰ ਚਿੱਠੀ ਲਿਖ ਕੇ ਕਿਹਾ ਕਿ ਟੱਪਲ 'ਚ ਮਾਸੂਮ ਬੱਚੀ ਦੇ ਦੋਸ਼ੀਆਂ ਨੂੰ ਦੋ ਮਹੀਨੇ ਦੇ ਅੰਦਰ ਮੌਤ ਦੀ ਸਜ਼ਾ ਦਿੱਤੀ ਜਾਵੇ, ਜਿਸ ਨਾਲ ਪੂਰੇ ਦੇਸ਼ 'ਚ ਇਕ ਸਖਤ ਸੰਦੇਸ਼ ਜਾਵੇਗਾ।

ਉਨ੍ਹਾਂ ਨੇ ਅਪਰਾਧ ਸੋਧ ਕਾਨੂੰਨ-2018 ਨੂੰ ਪ੍ਰਭਾਵੀ ਤਰੀਕੇ ਨਾਲ ਅਮਲ ਵਿਚ ਲਿਆਉਣ ਦੀ ਮੰਗ ਕੀਤੀ ਹੈ। ਮਾਲੀਵਾਲ ਨੇ ਲਿਖਿਆ ਹੈ ਕਿ ਸਾਰੇ ਸੰਬੰਧਤ ਵਿਭਾਗਾਂ, ਡਾਕਟਰੀ ਪੇਸ਼ੇਵਰ, ਪੁਲਸ ਫੋਰੈਂਸਿਕ ਮਾਹਰ ਅਤੇ ਨਿਆਇਕ ਅਧਿਕਾਰੀਆਂ ਨੂੰ ਨਿਆ ਪ੍ਰਕਿਰਿਆ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਟ੍ਰੇਨਿੰਗ ਦਿੱਤੀ ਜਾਣੀ ਚਾਹੀਦੀ ਹੈ। ਮਾਲੀਵਾਲ ਨੇ ਉੱਚਿਤ ਗਿਣਤੀ ਵਿਚ ਫਾਸਟ ਟਰੈੱਕ ਅਦਾਲਤਾਂ ਬਣਾਏ ਜਾਣ ਦੀ ਵੀ ਮੰਗ ਕੀਤੀ ਹੈ।

ਜ਼ਿਕਰਯੋਗ ਹੈ ਕਿ ਪੈਸੇ ਦੇ ਲੈਣ-ਦੇਣ ਦੇ ਮਾਮਲੇ ਵਿਚ ਢਾਈ ਸਾਲ ਦੀ ਮਾਸੂਮ ਬੱਚੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਨੂੰ ਲੈ ਕੇ ਪੂਰੇ ਦੇਸ਼ ਵਿਚ ਗੁੱਸਾ ਹੈ। ਇਸ ਮਾਮਲੇ ਵਿਚ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 5 ਪੁਲਸ ਅਧਿਕਾਰੀਆਂ 'ਤੇ ਕਾਰਵਾਈ ਕਰਦੇ ਹੋਏ ਸਸਪੈਂਡ ਕਰ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਦਲ ਗਠਿਤ ਕਰਨ ਤੋਂ ਇਲਾਵਾ ਦੋਸ਼ੀਆਂ 'ਤੇ ਪਾਕਸੋ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ।
ਚੱਕਰਵਾਤੀ ਤੂਫਾਨ ਕਾਰਨ ਗੁਜਰਾਤ 'ਚ ਭਾਰੀ ਬਾਰਸ਼ ਦੀ ਚਿਤਾਵਨੀ
NEXT STORY